ਨਰਿੰਦਰ ਕਟਾਰੀਆ ਦੀ ਅਗਵਾਈ ਹੇਠ ਕਿੱਲੀ ਚਾਹਲਾ ਲਈ ਕਾਫਲਾ ਰਵਾਨਾ
ਨਰਿੰਦਰ ਕਟਾਰੀਆ ਦੀ ਅਗਵਾਈ ਹੇਠ ਕਿੱਲੀ ਚਾਹਲਾ ਲਈ ਕਾਫਲਾ ਰਵਾਨਾ ਹੋਇਆ
Publish Date: Mon, 16 Feb 2026 03:20 PM (IST)
Updated Date: Mon, 16 Feb 2026 03:21 PM (IST)
ਕੇਵਲ ਆਹੂਜਾ, ਪੰਜਾਬੀ ਜਾਗਰਣ, ਮਖੂ : ਆਮ ਆਦਮੀ ਪਾਰਟੀ ਵੱਲੋਂ ਮੋਗਾ ਦੇ ਪਿੰਡ ਕਿੱਲੀ ਚਾਹਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ ਰੈਲੀ ਵਿਚ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਦੀ ਅਗਵਾਈ ਵਿਚ ਨਸ਼ਿਆਂ ਨੂੰ ਨਾ ਕਰੋ ਅਤੇ ਨਸ਼ੇ ਛੱਡੋ ਭਵਿੱਖ ਬਣਾਓ ਵਰਗੇ ਨਾਅਰੇ ਲਗਾਉਂਦੇ ਹੋਏ ਇਲਾਕਾ ਨਿਵਾਸੀਆਂ ਦਾ ਕਾਫਲਾ ਪਿੰਡ ਕਿੱਲੀ ਚਾਹਲਾਂ ਲਈ ਰਵਾਨਾ ਹੋਇਆ। ਇਸ ਮੌਕੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵੱਧਦੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸੁਚੇਤ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨਾ ਹੈ। ਨਸ਼ੇ ਇਕ ਵਿਅਕਤੀ ਨੂੰ ਨਹੀਂ ਸਗੋਂ ਪੂਰੇ ਪਰਿਵਾਰ ਤੇ ਸਮਾਜ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ ਸਰਕਾਰ ਜਾਂ ਪੁਲਿਸ ਪ੍ਰਸ਼ਾਸ਼ਨ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ। ਇਸ ਮੌਕੇ ‘ਆਪ’ ਆਗੂ ਜਰਨੈਲ ਸਿੰਘ ਸੰਧੂ, ਨਗਰ ਪੰਚਾਇਤ ਮਖੂ ਦੇ ਐੱਮਸੀ ਹੀਰਾ, ਹੀਰਾ ਸਿੰਘ, ਦਵਿੰਦਰ ਸਿੰਘ ਬੱਬੂ, ਤਿਲਕ ਰਾਜ, ਪਵਨ ਖੰਨਾ, ਅਜੇ ਕੰਧਾਰੀ, ਸਾਗਰ, ਗੁਰਪ੍ਰੀਤ, ਸੁਖਦੇਵ, ਸੋਨੂੰ, ਕਸ਼ਮੀਰ ਸਿੰਘ ਅਤੇ ਹੋਰ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।