ਔਰਤਾਂ ਦੀ ਭਲਾਈ ਪੰਜਾਬ ਸਰਕਾਰ ਵਚਨਬੱਧ : ਭੁੱਲਰ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ
Publish Date: Fri, 02 Jan 2026 05:25 PM (IST)
Updated Date: Fri, 02 Jan 2026 05:26 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਫਿਰੋਜ਼ਪੁਰ ਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿਚ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਰਾਜਬੀਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੇ ਧਰਮਪਤਨੀ ਅਮਨਦੀਪ ਕੌਰ ਗੋਸਲ ਭੁੱਲਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਹਾਇਕ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਇਸ ਸਮਾਗਮ ਦੌਰਾਨ ਬੱਚੀਆਂ ਲਈ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਵੀ ਜਿੱਥੇ ਸਿਹਤ ਜਾਂਚ ਲਈ ਮਾਹਰ ਡਾਕਟਰ ਤੈਨਾਤ ਕੀਤੇ ਗਏ ਸਨ ਉੱਥੇ ਹੀ ਹੋਰ ਵੀ ਵੱਖ-ਵੱਖ ਸਕੀਮਾਂ ਦੇ ਲਾਭ ਮੌਕੇ ਤੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵੱਲੋਂ ਵਿਸ਼ੇਸ਼ ਤੌਰ ’ਤੇ ਕੰਪਨੀਆਂ ਨੂੰ ਬੁਲਾ ਕੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਧਾਨ ਕੀਤੇ ਅਤੇ ਮੌਕੇ ਤੇ 40 ਨਿਯੁਕਤੀ ਪੱਤਰ ਵੀ ਦਿੱਤੇ ਗਏ। ਇਸ ਮੌਕੇ 21 ਬੁਢਾਪਾ ਅਤੇ ਵਿਧਵਾ ਔਰਤਾਂ ਨੂੰ ਮਨਜ਼ੂਰੀ ਪੱਤਰ ਮੌਕੇ ਤੇ ਦਿੱਤੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਧਰਮਪਤਨੀ ਅਮਨਦੀਪ ਕੌਰ ਗੋਸਲ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹੇ ਭਰ ਤੋਂ ਪਹੁੰਚੀਆਂ ਮਹਿਲਾਵਾਂ ਦੇ ਵੱਡੇ ਇਕੱਠ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੀ ਭਲਾਈ ਆਯੁਰਵੇਦ ਵਿਭਾਗ ਵੱਲੋਂ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਯੋਗ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ 183 ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਤੋਂ ਬਿਨ੍ਹਾ ਵੱਖ ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਮਾਨ ਦੀ ਵਿਕਰੀ ਲਈ ਸਟਾਲਾਂ ਲਗਾਈਆਂ ਗਈਆਂ ਸਨ। ਇਸ ਦੌਰਾਨ ਸਕੂਲੀ ਵਿਦਿਆਰਥਨਾਂ ਤੇ ਬੱਚਿਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਸ ਵਿੱਚ ਲੋਕ ਗੀਤ, ਜਿੰਮਨਾਸਟਿਕ, ਗਿੱਧਾ ਆਦਿ ਦੀ ਵੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ, ਬਾਲ ਵਿਕਾਸ ਪ੍ਰੋਜੈਕਟ ਅਫਸਰ ਜ਼ੀਰਾ ਸਤਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।