- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਤਹਿਸੀਲ ਦੇ ਪਟਵਾਰੀਆਂ ਦੀ ਯੂਨੀਅਨ ਦੀ ਚੋਣ ਸਰਬ ਸੰਮਤੀ ਨਾਲ ਹੋਈ

ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ : ਜਿਲ੍ਹਾ ਫਿਰੋਜ਼ਪੁਰ ਦੀ ਤਹਿਸੀਲ ਫਿਰੋਜ਼ਪੁਰ ਦੇ ਅਧੀਨ ਪਟਵਾਰ ਸਰਕਲ ’ਚ ਕੰਮ ਕਰਦੇ ਪਟਵਾਰੀਆਂ ਦੀ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਹ ਚੋਣ ਚ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਚੌਧਰੀ ਅਤੇ ਅਭੇ ਧਵਨ ਜਨਰਲ ਸਕੱਤਰ ਵਿਸ਼ੇਸ਼ ਤੌਰ ’ਤੇ ਪਹੁੰਚੇ ਚੋਣ ਪ੍ਰਕਿਰਿਆ ਨੂੰ ਸਾਰੇ ਹੀ ਮੈਂਬਰਾਂ ਨੇ ਭਾਈਚਾਰਕ ਸਾਂਝ ਨਾਲ ਸਾਰੇ ਅਹੁਦਿਆਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ । ਚੋਣ ਤੋਂ ਪਹਿਲਾਂ ਤਹਿਸੀਲ ਦੀ ਕਾਰਜਕਾਰੀ ਰਿਪੋਰਟ ਪੜ੍ਹੀ ਗਈ ਅਤੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਸਾਂਝਾ ਕੀਤਾ ਗਿਆ। ਇਸ ਤੋਂ ਬਾਅਦ ਕੀਤੀ ਗਈ ਚੋਣ ’ਚ ਜਗਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ, ਪ੍ਰਭਸਿਮਰਨਜੀਤ ਸਿੰਘ ਨੂੰ ਉਪ ਪ੍ਰਧਾਨ, ਤੇਜਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜਿੰਦਰ ਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਨੂੰ ਜਨਰਲ ਸਕੱਤਰ, ਵਰੁਨ ਬਾਂਸਲ ਨੂੰ ਖਜ਼ਾਨਚੀ, ਪੂਜਾ ਰਾਣੀ ਨੂੰ ਸਹਾਇਕ ਖਜ਼ਾਨਚੀ, ਸੁਖਵੰਤ ਸਿੰਘ ਸੰਧੂ ਨੂੰ ਮੀਤ ਪ੍ਰਧਾਨ, ਜਸਕਰਨ ਸਿੰਘ ਨੂੰ ਮੀਤ ਪ੍ਰਧਾਨ, ਸਤਨਾਮ ਸਿੰਘ ਨੂੰ ਮੀਤ ਪ੍ਰਧਾਨ, ਕਿਰਨ ਕੌਰ ਨੂੰ ਸਹਾਇਕ ਜਨਰਲ ਸਕੱਤਰ, ਹਰਮੀਤ ਸਿੰਘ ਨੂੰ ਪ੍ਰੈਸ ਸਕੱਤਰ, ਸੁਖਦੇਵ ਸਿੰਘ ਨੂੰ ਸਹਾਇਕ ਪ੍ਰੈਸ ਸਕੱਤਰ, ਅਮਰੀਕ ਸਿੰਘ ਨੂੰ ਐਡੀਟਰ, ਹਰਪ੍ਰੀਤ ਸਿੰਘ ਨੂੰ ਦਫ਼ਤਰ ਸਕੱਤਰ ਨੂੰ ਅਮਨਦੀਪ ਕੌਰ ਨੂੰ ਪ੍ਰਚਾਰ ਸਕੱਤਰ, ਗੁਰਸ਼ਰਨ ਸਿੰਘ ਨੂੰ ਕਾਨੂੰਨੀ ਸਕੱਤਰ ਬਣਿਆ ਗਿਆ, ਜਿਨ੍ਹਾਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਇਸ ਸਮੇਂ ਸੁਰਜੀਤ ਸਿੰਘ, ਸੁਮਿਤ ਰਾਣੀ, ਗੁਰਪ੍ਰੀਤ ਸਿੰਘ, ਵਾਹਿਗੁਰੂ ਸਿੰਘ ਅਤੇ ਆਸ਼ੀਸ਼ ਗੁਪਤਾ ਆਦਿ ਹਾਜ਼ਰ ਸਨ। ਨਵੇਂ ਨਿਯੁਕਤ ਹੋਏ ਪ੍ਰਧਾਨ ਜਗਦੇਵ ਸਿੰਘ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਤਹਿਸੀਲ ਦੇ ਕੰਮਕਾਰ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਵਾਇਆ।