‘ਆਪ’ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ : ਕਟਾਰੀਆ
‘ਆਪ’ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ : ਕਟਾਰੀਆ
Publish Date: Sun, 11 Jan 2026 04:29 PM (IST)
Updated Date: Sun, 11 Jan 2026 04:30 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਹੋਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਵੀ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਵੱਲੋਂ ਨਗਰ ਪੰਚਾਇਤ ਮਖੂ ਦੇ ਵਾਰਡ ਨੰਬਰ 10 ਵਿਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੈਦਲ ਯਾਤਰਾ ਕੱਢ ਕੇ ਗਲੀਆਂ ਮੁਹੱਲਿਆਂ ਵਿੱਚ ਪੋਸਟਰ ਲਗਾ ਕੇ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘‘ਯੁੱਧ ਨਸ਼ਿਆਂ ਵਿਰੁੱਧ’’ ਸ਼ੁਰੂ ਕੀਤੇ ਹੋਏ ਦੂਜੇ ਪੜਾਅ ਤਹਿਤ ਨਸ਼ੇ ਦੇ ਕਾਰੋਬਾਰ ਨੂੰ ਪੰਜਾਬ ਅੰਦਰੋ ਪੂਰੀ ਤਰ੍ਹਾਂ ਖਤਮ ਕਰਨ ਲਈ ਹੋਰ ਸਖਤ ਕਦਮ ਚੁੱਕੇ ਜਾਣਗੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਇਸ ਨਾਮੁਰਾਦ ਅਲਾਮਤ ਨੂੰ ਪੰਜਾਬ ਚੋਂ ਖਤਮ ਕਰਕੇ ਦਮ ਲਵੇਗੀ। ‘ਆਪ’ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਲਈ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਵਰਗ ਨੂੰ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਜਿੱਥੇ ਸੰਜੀਦਗੀ ਦੇ ਨਾਲ ਯਤਨ ਕਰ ਰਹੀ ਹੈ, ਉੱਥੇ ਨਾਲ ਹੀ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਵਚਨਬੱਧ ਹੈ। ਇਸ ਮੌਕੇ ਹੀਰਾ ਸਿੰਘ ਐੱਮਸੀ, ਗੁਰਪ੍ਰੀਤ ਸਿੰਘ ਯੂਥ ਆਗੂ, ਸੋਨੂੰ ਧਾਲੀਵਾਲ, ਪੋਲੇਸ ਧਾਲੀਵਾਲ, ਗੁਲਸ਼ਨ ਲਹਿਰਾ, ਨਗਰ ਪੰਚਾਇਤ ਮੱਖੂ ਦੇ ਸੈਨਟਰੀ ਕਲਰਕ ਰਾਜ ਕਮਲ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ, ਹੀਰਾ ਸਿੰਘ, ਰਾਜੂ ਮੇਟ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।