ਵਿਸਾਖੀ ਦੌੜ ਮੇਲੇ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਜਾਵੇਗਾ ਸੰਦੇਸ਼
ਵਿਸਾਖੀ ਦੌੜ ਮੇਲੇ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਜਾਵੇਗਾ ਸੰਦੇਸ਼
Publish Date: Fri, 03 Apr 2026 04:50 PM (IST)
Updated Date: Fri, 03 Apr 2026 04:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪ੍ਰਕਿਰਤੀ ਭੰਗੜਾ ਕਲੱਬ ਅਤੇ ਫਿਟਨਸ ਕਲੱਬ ਜ਼ੀਰਾ ਵੱਲੋਂ ਵਿਸਾਖੀ ਦੌੜ ਮੇਲਾ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਅਤੇ ਕਲੱਬ ਆਗੂ ਰਘੁਬੀਰ ਸਿੰਘ ਰਾਜਪੂਤ ਨੇ ਦੱਸਿਆ ਕਿ ਇਹ ਦੌੜ ਮੇਲਾ 12 ਅਪ੍ਰੈਲ ਨੂੰ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਉਮਰ ਵਰਗਾਂ ਲਈ ਦੌੜ ਮੁਕਾਬਲੇ ਕਰਵਾਏ ਜਾਣਗੇ,ਜਿਸ ਵਿਚ 12 ਸਾਲ ਦੇ ਲੜਕਿਆਂ ਲਈ 100 ਮੀਟਰ,14 ਸਾਲ ਦੇ ਲੜਕਿਆਂ ਲਈ 400 ਮੀਟਰ ਅਤੇ 800 ਮੀਟਰ ਦੌੜਾਂ ਸ਼ਾਮਲ ਹਨ। ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਝਾਨ ਵਧਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੀ ਪ੍ਰਧਾਨ ਸਰਬਜੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਜੱਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜੇਤੂ ਖਿਡਾਰੀਆਂ ਨੂੰ ਟਰਾਫੀਆਂ, ਮੈਡਲ ਅਤੇ ਫੂਡ ਸਪਲੀਮੈਂਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਰਘਬੀਰ ਸਿੰਘ ਰਾਜਪੂਤ, ਰਿੱਕੀ ਅਰੋੜਾ, ਰੋਬਿਨ ਮਨਚੰਦਾ, ਗੁਰਵਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗਗਨ ਕੋਚ ਆਦਿ ਮੈਂਬਰ ਹਾਜ਼ਰ ਸਨ।