ਸ਼ਹਿਰ ਦੇ ਵਿਕਾਸ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨੂੰ ਤਰਜੀਹ : ਵਿਧਾਇਕ ਕਟਾਰੀਆ ਵਾਰਡ ਨੰਬਰ 14 ’ਚ 6.25 ਲੱਖ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕ ਸੜਕ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ
Publish Date: Mon, 02 Nov 2026 03:26 PM (IST)
Updated Date: Mon, 02 Nov 2026 03:29 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਸ਼ਹਿਰ ਦੇ ਵਾਰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇਣ ਦੀ ਲੜੀ ਤਹਿਤ ਵਾਰਡ ਨੰਬਰ 14 ਵਿੱਚ ਇੱਕ ਹੋਰ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ ਗਈ। ਵਾਰਡ ਨੰਬਰ 14 ਦੇ ਕੌਂਸਲਰ ਅਤੇ ਨਗਰ ਕੌਂਸਲ ਜ਼ੀਰਾ ਦੇ ਵਾਈਸ ਪ੍ਰਧਾਨ ਰਾਜੀਵ ਸ਼ਰਮਾ ਭੋਲਾ ਦੇ ਉਪਰਾਲੇ ਸਦਕਾ ਬੱਸ ਸਟੈਂਡ ਦੇ ਪਿੱਛੇ 6.25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕ ਸੜਕ ਦਾ ਉਦਘਾਟਨ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ਫਤਿਹ ਵਾਈਸ ਪ੍ਰਧਾਨ ਨਗਰ ਕੌਂਸਲ ਜੀਰਾ ਰਾਜੀਵ ਸ਼ਰਮਾ ਭੋਲਾ ਵੱਲੋਂ ਸਾਂਝੇ ਤੌਰ ’ਤੇ ਟੱਕ ਲਗਾ ਕੇ ਕੀਤਾ ਗਿਆ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਸੜਕਾਂ, ਗਲੀਆਂ ਅਤੇ ਹੋਰ ਜਨਤਕ ਸਹੂਲਤਾਂ ਦਾ ਨਿਰਮਾਣ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਖਰਚੇ ਦਾ ਸਹੀ ਲਾਭ ਮਿਲ ਸਕੇ। ਨਗਰ ਕੌਂਸਲ ਜੀਰਾ ਦੇ ਵਾਈਸ ਪ੍ਰਧਾਨ ਰਾਜੀਵ ਸ਼ਰਮਾ ਭੋਲਾ ਨੇ ਕਿਹਾ ਕਿ ਵਾਰਡ ਵਾਸੀਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਵਿਕਾਸ ਕਾਰਜ ਲਈ ਸਹਿਯੋਗ ਦੇਣ ਵਾਸਤੇ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਵੀ ਕੀਤਾ।ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਨਗਰ ਕੌਂਸਲ ਵੱਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ, ਵਾਈਸ ਪ੍ਰਧਾਨ ਰਾਜੀਵ ਸ਼ਰਮਾ ਭੋਲਾ, ਕੌਂਸਲਰ ਸੁਖਦੇਵ ਸਿੰਘ ਸੁੱਖਾ, ਸੁਨੀਲ ਸਿਆਲ ਐੱਮਈ, ਠੇਕੇਦਾਰ ਰਿੰਪੀ ਕਾਲੜਾ, ਰਾਮੇਸ਼ ਸ਼ਰਮਾ ਸੋਨੂੰ, ਨਮਨ ਸ਼ਰਮਾ, ਸੂਆ ਰਾਮ, ਦਲਜੀਤ ਸਿੰਘ ਬੰਬੇ ਵਾਲੇ, ਡਾ. ਸੁਰਿੰਦਰ ਸਿੰਘ ਜੋਸਨ, ਸੰਦੀਪ ਗੋਇਲ, ਮਨਿੰਦਰ ਸਿੰਘ ਬੱਬੂ, ਗੋਲਡੀ ਗਾਭਾ, ਬਲਵੰਤ ਸਿੰਘ ਤੇ ਸੁਖਵਿੰਦਰ ਸਿੰਘ ਪਰੂਥੀ ਆਦਿ ਹਾਜ਼ਰ ਸਨ।