ਨਸ਼ਾ ਛਡਾਓ ਮੁਹਿੰਮ ‘ਯੂਥ ਅਗੇਂਸਟ ਡਰੱਗ’ ਸਮਾਪਤ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮਹੀਨਾ ਭਰ ਚਲਾਈ ਗਈ ਨਸ਼ਾ ਛਡਾਓ ਮੁਹਿੰਮ ‘‘ਯੂਥ ਅਗੇਂਸਟ ਡਰੱਗ’’ ਦੀ ਸਮਾਪਤੀ
Publish Date: Tue, 06 Jan 2026 05:00 PM (IST)
Updated Date: Tue, 06 Jan 2026 05:02 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਾਨਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ‘ਯੂਥ ਅਗੇਂਸਟ ਡਰੱਗ’ ਮੁਹਿੰਮ 6 ਦਸੰਬਰ 2025 ਤੋਂ ਮਿਤੀ 6 ਜਨਵਰੀ 2026 ਤੱਕ ਚਲਾਈ ਗਈ ਸੀ। ਇਸ ਮੁਹਿੰਮ ਦੇ ਤਹਿਤ ਅਨੁਰਾਧਾ, ਚੀਫ ਜ਼ੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਜਾਗਰੂਕਤਾ ਸੈਮੀਨਾਰ, ਨੁੱਕੜ ਨਾਟਕ, ਕੌਸਲਿੰਗ ਸੈਸ਼ਨ, ਡੋਰ-ਟੂ-ਡੋਰ ਮੁਹਿੰਮ ਅਤੇ ਮੈਡੀਕਲ ਕੈਂਪ ਆਦਿ ਆਯੋਜਿਤ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੌਰਾਨ ਮਸ਼ਹੂਰ ਫਿਲਮੀ ਅਦਾਕਾਰਾਂ ਜਾਂ ਗੀਤਕਾਰਾਂ ਦੁਆਰਾ ਤਿਆਰ ਕੀਤੀਆਂ ਜਾਗਰੂਕਤਾ ਵੀਡਿਓ ਵੀ ਦਿਖਾਈਆਂ ਗਈਆਂ ਤਾਂ ਜੋ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਇਸ ਮੁਹਿੰਮ ਦਾ ਅੱਜ ਆਖਰੀ ਦਿਨ ਹੋਣ ਕਰਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨਮੁਾਈ ਹੇਠ ਮੁਹਿੰਮ ਦੀ ਸਮਾਪਤੀ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਤੈਨਾਤ ਜੁਡੀਸ਼ੀਅਲ ਅਫਸਰ, ਲੀਗਲ ਏਡ ਡਿਫੈਂਸ ਕਾਊਂਸਲ ਦੇ ਵਕੀਲ, ਐਡਵੋਕੇਟ ਬਾਰ ਮੈਂਬਰ, ਪੈਨਲ ਐਡਵੋਕੇਟ, ਡਾ. ਸਤਿੰਦਰ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ, ਫਿਰੋਜ਼ਪੁਰ, ਹਰਿੰਦਰ ਭੁੱਲਰ, ਫਿਲਮੀ ਅਦਾਕਾਰ, ਪੈਰਾ ਲੀਗਲ ਵਲੰਟੀਅਰ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਆਦਿ ਮੌਜ਼ੂਦ ਸਨ। ਇਸ ਮੌਕੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਜ਼ੀਰਾ ਦੇ ਵਿਦਿਆਰਥੀਆਂ ਨੇ ਸਪੀਚ ਅਤੇ ਨੁੱਕੜ ਨਾਟਕ ਵੀ ਕੀਤਾ। ਅੰਤ ਵਿਚ ਮੁਹਿੰਮ ਦੌਰਾਨ ਕੰਮ ਕਰਨ ਵਾਲੇ ਨੁਮਾਇੰਦਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਵੰਡੇ ਗਏ। ਪ੍ਰੋਗਰਾਮ ਦੇ ਦੌਰਾਨ ਮਿਸ ਕੋਨਿਕਾ ਯਾਦਵ, ਪੈਨਲ ਐਡਵੋਕੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਟੇਜ ਸੰਭਾਲੀ ਗਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮੁਹਿੰਮ ਦੌਰਾਨ ਕੀਤੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ।