ਗੁਰੂਹਰਸਹਾਏ ਵਿਖੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ
ਗੁਰੂਹਰਸਹਾਏ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ
Publish Date: Tue, 27 Jan 2026 05:05 PM (IST)
Updated Date: Tue, 27 Jan 2026 05:07 PM (IST)

ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ ਸਥਾਨਕ ਅਨਾਜ ਮੰਡੀ ਵਿਖੇ 77ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਥਾਨਕ ਪ੍ਰਸ਼ਾਸਨ ਵੱਲੋਂ ਗੁਰੂਹਰਸਹਾਏ ਦੀ ਅਨਾਜ ਮੰਡੀ ਵਿਖੇ ਆਯੋਜਿਤ ਕੀਤੇ ਗਏ ਪ੍ਰੋਗਰਾਮ ਵਿਚ ਉਪ ਮੰਡਲ ਮੈਜਿਸਟਰੇਟ ਹਰਬੰਸ ਸਿੰਘ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੁਲਿਸ ਟੁਕੜੀ ਵੱਲੋਂ ਪਾਸਟ ਮਾਰਚ ਕਰਦੇ ਹੋਏ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਡੀਐੱਸਪੀ ਰਾਜਬੀਰ ਸਿੰਘ, ਥਾਣਾ ਮੁਖੀ ਗੁਰਜੰਟ ਸਿੰਘ, ਤਹਿਸੀਲਦਾਰ ਬੀਰਕਰਨ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ,ਆਤਮਜੀਤ ਸਿੰਘ ਡੇਵਿਡ ਪ੍ਰਧਾਨ ਨਗਰ ਕੌਂਸਲ, ਕ੍ਰਿਸ਼ਨ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਅਤੇ ਸਮੂਹ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਇਸ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ‘ਜਨ ਗਨ ਮਨ’ ਗਾ ਕੇ ਕੀਤੀ ਗਈ। ਇਸ ਤੋਂ ਬਾਅਦ ਅਲੱਗ ਅਲੱਗ ਸਕੂਲਾਂ ਜੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੰਜਾਬ ਅੰਦਰ ਵਗ ਰਹੇ ਨਸ਼ੇ ਦੇ ਦਰਿਆ ਨੂੰ ਰੋਕਣ ਲਈ ‘ਨਸ਼ਾ ਵਿਰੋਧੀ ਕੋਰੀਓਗ੍ਰਾਫੀ’ ਪੇਸ਼ ਕਰਕੇ ਨਸ਼ੇ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਸਵਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਭਾਗ ਲੈਣ ਵਾਲੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ਤੇ ਅਜੀਤ ਪਾਲ ਸਿੰਘ ਸੋਢੀ ਸੈਸ਼ਨ ਜੱਜ ਹਿਸਾਰ ਨੂੰ ਐੱਸਡੀਐੱਮ ਹਰਬੰਸ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।