ਕਾਂਗਰਸ ਦੀ ਨਵੀਂ ਟੀਮ ਨੇ ਪਾਰਟੀ ਪ੍ਰਤੀ ਇਕਜੁਟਤਾ ਦਾ ਦਿੱਤਾ ਸੰਦੇਸ਼
ਨਵੇਂ ਬਣੇ ਕਾਂਗਰਸੀ ਪ੍ਰਧਾਨਾਂ ਨੇ ਕੁਲਬੀਰ ਸਿੰਘ ਜ਼ੀਰਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ
Publish Date: Mon, 20 Apr 2026 03:34 PM (IST)
Updated Date: Mon, 20 Apr 2026 03:36 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਵਿਖੇ ਕਾਂਗਰਸ ਪਾਰਟੀ ਦੀ ਨਵੀਂ ਲੀਡਰਸ਼ਿਪ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਪ੍ਰਧਾਨਾਂ ਨੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਨਵੀਂ ਟੀਮ ਨੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਂਦਿਆਂ ਇਕਜੁਟਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਜ਼ੀਰਾ ਹਰੀਸ਼ ਤਾਂਗਰਾ, ਲਖਵਿੰਦਰ ਸਿੰਘ ਜੌੜਾ ਬਲਾਕ ਪ੍ਰਧਾਨ ਜ਼ੀਰਾ, ਸ਼ਿਵ ਸਾਗਰ ਸ਼ਰਮਾ ਸ਼ਹਿਰੀ ਪ੍ਰਧਾਨ ਮਖੂ, ਸੁਖਵਿੰਦਰ ਸਿੰਘ ਗੱਟਾ ਬਾਦਸ਼ਾਹ ਬਲਾਕ ਪ੍ਰਧਾਨ ਮਖੂ, ਸਤਪਾਲ ਚਾਵਲਾ ਬਲਾਕ ਪ੍ਰਧਾਨ ਮੱਲਾਂਵਾਲਾ ਸਮੇਤ ਹਰੀਸ਼ ਜੈਨ ਗੋਗਾ ਸਾਬਕਾ ਚੇਅਰਮੈਨ ਪੰਜਾਬ ਖੇਤੀਬਾੜੀ ਵਿਕਾਸ ਬੈਂਕ, ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਡਾ. ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਸੁਮਿਤ ਨਰੂਲਾ ਸੰਯੁਕਤ ਸਕੱਤਰ ਰਾਈਸ ਮਿੱਲਰਜ਼ ਅਸੋਸੀਏਸ਼ਨ, ਸਾਬਕਾ ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਸੰਜੀਵ ਨਾਰੰਗ, ਮਹਿਕਦੀਪ ਸਿੰਘ ਮੀਤ ਪ੍ਰਧਾਨ ਕਾਂਗਰਸ ਪਾਰਟੀ, ਰੌਮੀ ਚੋਪੜਾ, ਕੌਂਸਲਰ ਅਸ਼ੋਕ ਮਨਚੰਦਾ, ਨੰਬਰਦਾਰ ਗੁਰਭਗਤ ਗਿੱਲ ਗੋਰਾ, ਕੁਲਭੂਸ਼ਣ ਜੈਨ ਜ਼ਿਲਾ ਮੀਤ ਪ੍ਰਧਾਨ, ਸਰਪੰਚ ਗੁਰਮੇਲ ਸਿੰਘ ਮਨਸੂਰਵਾਲ, ਰੋਹਿਤ ਬੰਟੀ ਭੂਸ਼ਨ, ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਮੰਗਲ ਸਿੰਘ ਸੰਧੂ ਸ਼ਾਹਵਾਲਾ, ਤਰਲੋਕ ਬਿੱਟੂ ਕੌੜਾ, ਜਸਬੀਰ ਸਿੰਘ ਜੱਸ ਅਲੀਪੁਰ, ਸਰਪੰਚ ਜਨਕ ਰਾਜ ਸ਼ਰਮਾ ਵਾੜਾ ਪਹੁਵਿੰਡ, ਜਸਬੀਰ ਸਿੰਘ ਬੰਬ, ਰੂਬਲ ਵਿਰਦੀ ਵੀ ਮੌਜ਼ੂਦ ਸਨ