ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ‘ਹਮਾਰੇ ਰਾਮ’ ਨਾਟਕ ਦਾ ਮੰਚਨ ‘ਹਮਾਰੇ ਰਾਮ’ ਨਾਟਕ ਫਿਰੋਜ਼ਪੁਰ ਵਿਖੇ ਕੀਤਾ ਗਿਆ ਪੇਸ਼
Publish Date: Sun, 30 Aug 2026 06:58 PM (IST)
Updated Date: Sun, 30 Aug 2026 07:01 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅੱਜ ਜੈਨਸਿਸ ਇੰਸਟੀਟਿਊਟ ਆਫ ਡੈਂਟਲ ਸਾਈਂਸ ਐਂਡ ਰੀਸਰਚ ਫਿਰੋਜ਼ਪੁਰ ਦੇ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਦੋ ਸ਼ੋਅ ਕਰਵਾਏ ਗਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਭੁੱਲਰ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਜੋਸ਼ ਭਰਪੂਰ ਪੇਸ਼ਕਾਰੀ ਦੌਰਾਨ ਦਰਸ਼ਕਾਂ ਵਿਚ ਸ਼ਮੂਲੀਅਤ ਕੀਤੀ, ਜਿਸ ਵਿੱਚ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬੇਹੱਦ ਖੂਬਸੂਰਤੀ ਨਾਲ ਜੀਵੰਤ ਕੀਤਾ ਗਿਆ। ਇਸ ਦੌਰਾਨ ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਮੁੱਖ ਭੂਮਿਕਾਵਾਂ ’ਚ ਫੈਲੀਸਿਟੀ ਦੇ 150 ਟਰੂਪ ਮੈਂਬਰਾਂ ਨਾਲ ਪੇਸ਼ਕਾਰੀ ਕੀਤੀ। ਵਿਧਾਇਕ ਰਣਬੀਰ ਭੁੱਲਰ ਅਤੇ ਰਜਨੀਸ਼ ਦਹੀਯਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਥੀਏਟਰ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਸੱਚ, ਨਿਆਂ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ।ਇਸ ਪਹਿਲਕਦਮੀ ਰਾਹੀਂ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। 12 ਸ਼ਹਿਰਾਂ ’ਚ 41 ਮੁਫ਼ਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਪੱਧਰੀ ਸੱਭਿਆਚਾਰਕ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਇਸ ਦੀ ਉਦਘਾਟਨੀ ਪੇਸ਼ਕਾਰੀ ਮੋਹਾਲੀ ਵਿਖੇ ਹੋਈ ਸੀ, ਜਦਕਿ ਪੇਸ਼ਕਾਰੀਆਂ 12 ਸ਼ਹਿਰਾਂ ਮੋਹਾਲੀ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਵਿਖੇ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿ ਪੇਸ਼ਕਾਰੀਆਂ ਮੁਫ਼ਤ ਰੱਖੀਆਂ ਗਈਆਂ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਹੋ ਸਕਣ ਅਤੇ ਪ੍ਰੇਰਣਾ ਲੈ ਸਕਣ। ਪ੍ਰੋਗਰਾਮ ਦੇ ਉਦੇਸ਼ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਅਤੇ ਵਿਸ਼ਵ ਪੱਧਰੀ ਥੀਏਟਰ ਕਲਾ ਦੀ ਉੱਤਮਤਾ ਨੂੰ ਪ੍ਰਦਰਸ਼ਿਤ ਕਰਨਾ ਹੈ। ਉਨ੍ਹਾਂ ਕਿਹਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਹੋਰ ਨੇੜੇ ਲੈ ਕੇ ਆਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਕ੍ਰਿਸ਼ਨਾ ਪਾਲ ਰਾਜਪੂਤ, ਐੱਸਡੀਐੱਮ ਫਿਰੋਜ਼ਪੁਰ ਅਭਿਸ਼ੇਕ ਕੁਮਾਰ ਵੀ ਹਜ਼ਾਰ ਰਹੇ। ਉਨ੍ਹਾਂ ਕਿਹਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਹੋਰ ਨੇੜੇ ਲੈ ਕੇ ਆਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਕ੍ਰਿਸ਼ਨਾ ਪਾਲ ਰਾਜਪੂਤ, ਐੱਸਡੀਐੱਮ ਫਿਰੋਜ਼ਪੁਰ ਅਭਿਸ਼ੇਕ ਕੁਮਾਰ ਵੀ ਹਜ਼ਾਰ ਰਹੇ|