ਸਰਕਾਰ ਨੂੰ ਚੋਣਾਂ ’ਚ ਲਾਠੀਚਾਰਜ ਦਾ ਭੁਗਤਣਾ ਪਵੇਗਾ ਖਮਿਆਜ਼ਾ : ਸਾਂਝਾ ਫਰੰਟ
ਪੁਲਿਸ ਪ੍ਰਸ਼ਾਸਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ ਤੇ ਢਾਇਆ ਤਸ਼ੱਦਦ ਅਤਿ ਨਿੰਦਣਯੋਗ
Publish Date: Mon, 09 Mar 2026 04:35 PM (IST)
Updated Date: Mon, 09 Mar 2026 04:36 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਐਲਾਨੇ ਗਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਘਿਰਾਓ ਦੀ ਲੜੀ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ ਚੰਡੀਗੜ੍ਹ ਵੱਲੋਂ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਰੱਖੀ ਚੰਡੀਗੜ੍ਹ ਵਿਖੇ ਸ਼ਾਂਤਮਈ ਰੋਸ ਰੈਲੀ ਅਤੇ ਵਿਧਾਨ ਸਭਾ ਦੇ ਘਿਰਾਓ ਦੌਰਾਨ ਪੁਲਿਸ ਵੱਲੋਂ ਸ਼ਾਂਤਮਈ ਮੁਜ਼ਾਹਰਾ ਕਰਦੇ ਮੁਲਾਜ਼ਮਾਂ ਤੇ ਭਾਰੀ ਲਾਠੀਚਾਰਜ ਅਤੇ ਪਾਣੀ ਦੀਆਂ ਵਿਛਾੜਾਂ ਅਥਰੂ ਗੈਸ ਨਾਲ ਭਾਰੀ ਹਮਲਾ ਕਰਕੇ 20 ਤੋਂ ਵੱਧ ਮੁਲਾਜ਼ਮਾਂ ਨੂੰ ਫੱਟੜ ਅਤੇ ਸੈਂਕੜੇ ਦਸਤਾਰਾਂ ਉਤਾਰੀਆਂ ਗਈਆਂ। ਇਸ ਸਬੰਧੀ ਪਸਸਫ ਦੇ ਜ਼ਿਲ੍ਹਾ ਫਿਰੋਜ਼ਪੁਰ ਕਮੇਟੀ ਦੀ ਅਹਿਮ ਮੀਟਿੰਗ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ’ਚ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਸੂਬਾ ਜੁਆਇੰਟ ਸਕੱਤਰ ਬਲਵਿੰਦਰ ਸਿੰਘ ਭੁੱਟੋ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਬਰਾੜ, ਨਿਸ਼ਾਨ ਸਿੰਘ ਸ਼ਹਿਜ਼ਾਦੀ, ਪੈਨਸ਼ਨ ਆਗੂ ਮਹਿੰਦਰ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕਰਦੇ ਸੈਂਕੜੇ ਮੁਲਾਜ਼ਮਾਂ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਸਸਫ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਚਾਹਲ ਅਤੇ ਕਰਮਜੀਤ ਸਿੰਘ ਦੋਨਾਂ ਆਗੂਆਂ ਦੀਆਂ ਦਸਤਾਰਾਂ ਉਤਰੀਆਂ ਹਨ ਅਤੇ ਗੰਭੀਰ ਜ਼ਖਮੀ ਹਨ, ਉਪਰ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਸਰਕਾਰ ਬਣਦੀ ਕਾਰਵਾਈ ਕਰੇ ਨਹੀ ਤਾਂ ਇਸ ਦਾ ਖਮਿਆਜ਼ਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਆਪਣੇ ਆਪ ਨੂੰ ਅੰਦੋਲਨਕਾਰੀ ਆਖਦੇ ਹਨ ਨੂੰ ਮੰਗਾਂ ਲਈ ਸੰਘਰਸ਼ ਕਰਦੇ ਲੋਕਾਂ ਤੇ ਪੁਲਿਸ ਤਸ਼ੱਦਦ ਕਰਵਾਉਣਾ ਬਰਤਾਨੀਆ ਹਕੂਮਤ ਨਾਲੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਮਨਵਾਉਣ ਲਈ ਆਪਣਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ ਭਾਵੇਂ ਉਨ੍ਹਾਂ ਨੂੰ ਆਪਣੀਆਂ ਜਾਨਾਂ ਵੀ ਕੁਰਬਾਨ ਕਿਉਂ ਨਾ ਕਰਨੀਆਂ ਪੈਣ।