ਸ਼ਹੀਦ ਭਗਤ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ, ਫਿਰੋਜ਼ਪੁਰ ਵਿਖੇ ਜੀਐੱਨਐੱਮ ਅਤੇ ਏਐੱਨਐ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 11 Mar 2026 05:36 PM (IST)
Updated Date: Wed, 11 Mar 2026 05:39 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪਰ : ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ, ਫਿਰੋਜ਼ਪੁਰ ਵਿਖੇ ਜੀਐੱਨਐੱਮ (2024-27) ਅਤੇ ਏਐੱਨਐੱਮ (2024-26) ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਜੀਐੱਨਐੱਮ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਹਰਲੀਨ ਕੌਰ ਸਪੁੱਤਰੀ ਗੁਰਮੇਲ ਸਿੰਘ ਨੇ ਪਹਿਲੇ ਦਰਜੇ, ਕਮਲਪ੍ਰੀਤ ਕੌਰ ਸਪੁੱਤਰੀ ਕੁਲਵਿਦਰ ਸਿੰਘ ਨੇ ਦੂਜੇ ਦਰਜੇ ਅਤੇ ਹਰਪ੍ਰੀਤ ਕੌਰ ਸਪੁੱਤਰੀ ਗੁਰਬਿੰਦਰ ਸਿੰਘ ਨੇ ਤੀਜੇ ਦਰਜੇ ਅਤੇ ਏਐੱਨਐੱਮ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਰਾਜਵਿੰਦਰ ਕੌਰ ਸਪੁੱਤਰੀ ਜਗਸੀਰ ਸਿੰਘ ਨੇ ਪਹਿਲੇ ਦਰਜੇ, ਸ਼ਿਖਾ ਸਪੁੱਤਰੀ ਅਸ਼ਵਨੀ ਕੁਮਾਰ ਨੇ ਦੂਜੇ ਦਰਜੇ ਅਤੇ ਰਮਨਦੀਪ ਕੌਰ ਸਪੁੱਤਰੀ ਸਤਪਾਲ ਸਿੰਘ ਨੇ ਤੀਜੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਸੁਖਦੀਪ ਕੌਰ ਨੇ ਕਿਹਾ ਕਿ ਇਹ ਸਟਾਫ ਅਤੇ ਬੱਚਿਆ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵੱਲੋਂ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਹੋਰ ਵੀ ਵਧੀਆ ਨਤੀਜੇ ਲਿਆਂਦੇ ਜਾ ਸਕਣ ਅਤੇ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਲ ਸਨ।