ਪਿੰਡ ਹਸਤੀਵਾਲਾ ਦੀ ਟੀਮ ਨੇ ਜਿੱਤਿਆ ਪਹਿਲਾ ਵਾਲੀਬਾਲ ਟੂਰਨਾਮੈਂਟ ਪਿੰਡ ਹਸਤੀਵਾਲਾ ਦੀ ਟੀਮ ਨੇ ਜਿੱਤਿਆ ਪਹਿਲਾ ਵਾਲੀਬਾਲ ਟੂਰਨਾਮੈਂਟ, 11 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
Publish Date: Mon, 19 Oct 2026 05:44 PM (IST)
Updated Date: Mon, 19 Oct 2026 05:45 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਮੱਲਾਂਵਾਲਾ ਦੇ ਨਜ਼ਦੀਕੀ ਪਿੰਡ ਦੌਲਤਪੁਰਾ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਇਲਾਕੇ ਦੀਆਂ 10 ਵੱਖ-ਵੱਖ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਤੇ ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਰਪੰਚ ਪਰਵਿੰਦਰ ਕੌਰ ਪਤਨੀ ਕੁਲਜੀਤ ਸਿੰਘ ਵੱਲੋਂ ਕੀਤਾ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਰੋਮਾਂਚਕ ਮੁਕਾਬਲਿਆਂ ਤੋਂ ਬਾਅਦ ਫਾਈਨਲ ਮੈਚ ਵਿੱਚ ਪਿੰਡ ਹਸਤੀਵਾਲਾ ਅਤੇ ਟੱਲੀ ਸੈਦਾ ਸਾਹੂ ਦੀਆਂ ਟੀਮਾਂ ਨੇ ਜਗ੍ਹਾ ਬਣਾਈ। ਫਾਈਨਲ ਮੁਕਾਬਲੇ ਵਿੱਚ ਪਿੰਡ ਹਸਤੀਵਾਲਾ ਦੀ ਟੀਮ ਨੇ ਜਿੱਤ ਦਰਜ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਟੱਲੀ ਸੈਦਾ ਸਾਹੂ ਦੀ ਟੀਮ ਦੂਜੇ ਸਥਾਨ ’ਤੇ ਰਹੀ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪਿੰਡ ਦੀ ਸਰਪੰਚ ਪਰਵਿੰਦਰ ਕੌਰ, ਸਰਪੰਚ ਕੁਲਜੀਤ ਸਿੰਘ ਪਿੰਡ ਦੌਲਤਪੁਰਾ, ਮਨਜੀਤ ਸਿੰਘ ਖਿੰਡਾ, ਪ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਜੱਸਾ ਧੰਜੂ, ਐਸ਼ ਨੂਰ ਖਿੰਡਾ, ਅਰਸ਼ਦੀਪ ਸਿੰਘ, ਸੁੱਖ ਰਾਮਗੜੀਆ ਅਤੇ ਸਾਬਕਾ ਸਰਪੰਚਾਂ ਵੱਲੋਂ ਕੀਤੀ ਗਈ। ਪਹਿਲਾ ਸਥਾਨ ਹਾਸਲ ਕਰਨ ਵਾਲੀ ਪਿੰਡ ਹਸਤੀਵਾਲਾ ਦੀ ਟੀਮ ਨੂੰ ਟਰਾਫੀ ਦੇ ਨਾਲ 11 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਸਥਾਨ ਤੇ ਰਹੀ ਟੱਲੀ ਸੈਦਾ ਸਾਹੂ ਦੀ ਟੀਮ ਨੂੰ ਟਰਾਫੀ ਅਤੇ 5100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਵਾਲੀਬਾਲ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਵਿੱਚ ਪਹੁੰਚੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਰਾਣਾ ਗੁਰਮੀਤ ਸਿੰਘ ਸੋਢੀ ਦੇ ਸਿਆਸੀ ਸਕੱਤਰ ਨਸੀਬ ਸਿੰਘ ਸੰਧੂ, ਪਿੰਡ ਆਰਿਫ ਕੇ ਦੇ ਸਾਬਕਾ ਸਰਪੰਚ ਗੁਰਜਿੰਦਰ ਸਿੰਘ, ਪਿੰਡ ਦੌਲਤਪੁਰਾ ਦੇ ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਡਾ. ਸੁਰਜੀਤ ਸਿੰਘ, ਸਰਪੰਚ ਕੁਲਵੰਤ ਸਿੰਘ ਗੁਲਾਮੀ ਵਾਲਾ, ਸਰਪੰਚ ਗੁਰਦੇਵ ਸਿੰਘ ਬਾਗੇ ਵਾਲਾ, ਸਰਪੰਚ ਜੱਗਜੀਤ ਸਿੰਘ ਖਡੋਲੇ, ਸਰਪੰਚ ਗੁਰਪ੍ਰੀਤ ਸਿੰਘ ਨਵਾਂ ਪਿੰਡ ਅਰਫਕੇ, ਸਰਪੰਚ ਗੁਰਦੇਵ ਸਿੰਘ ਆਰਿਫ ਕੇ ਅਤੇ ਸਰਪੰਚ ਹਰਪ੍ਰੀਤ ਸਿੰਘ ਪੁਰੀ ਟੱਲੀ ਸੈਦਾ ਸਾਹੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ।