ਕਰਮਚਾਰੀ ਦਲ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕੀਤੀ ਨਿਖੇਧੀ ਕਰਮਚਾਰੀ ਦਲ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕੀਤੀ ਨਿਖੇਧੀ
Publish Date: Mon, 07 Sep 2026 04:47 PM (IST)
Updated Date: Mon, 07 Sep 2026 04:49 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ ਯੂਨੀਅਨ ਦਫਤਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰ ਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਸਮੇਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਮੀਟਿੰਗ ਵਿਚ ਤਰਸੇਮ ਬੇਦੀ, ਬਲਵੀਰ ਸਿੰਘ ਕੰਬੋਜ਼, ਜੋਗਿੰਦਰ ਸਿੰਘ, ਗਿਆਨ ਸਿੰਘ ਤੇ ਪੰਜਾਬ ਪੈਨਸ਼ਨਰ ਕਨਫੈਡਰੇਸਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਤੇ ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਤੇ ਪੈਨਸ਼ਨਾਂ ਦੁਆਰਾ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਨੂੰ ਇਕ-ਇਕ ਕਰਕੇ ਖੋਹਿਆ ਜਾ ਰਿਹਾ ਹੈ। ਉਨ੍ਹਾਂ 8 ਸਤੰਬਰ ਨੂੰ ਦਫਤਰੀ ਸਟਾਫ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦਾ ਸਮਰਥਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ 12 ਸਤੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਜਲਦੀ ਨਾ ਕਰ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਭੁਗਤਣਗੇ। ਮੀਟਿੰਗ ਵਿਚ ਸਵਰਨ ਸਿੰਘ, ਬਲਕਾਰ ਸਿੰਘ, ਅਸ਼ੋਕ ਕੁਮਾਰ, ਰੁਲੀਆ ਸਿੰਘ, ਗਿਆਨ ਸਿੰਘ, ਅਮਰਜੀਤ ਸਿੰਘ, ਚੰਨਣ ਸਿੰਘ, ਖਜਾਨ ਸਿੰਘ, ਅਜੀਤ ਸਿੰਘ, ਸੁਖਦੇਵ ਸਿੰਘ, ਮਲੂਕ ਸਿੰਘ, ਓਮ ਪ੍ਰਕਾਸ਼, ਰਜੇਸ਼ ਕੁਮਾਰ, ਗੁਰਮੇਜ ਸਿੰਘ, ਬਲਵੀਰ ਸਿੰਘ ਗੋਖੀਵਾਲਾ, ਰਾਜ ਕੁਮਾਰ, ਜਸਪਾਲ ਸਿੰਘ ਤੇ ਰਣਬੀਰ ਸਿੰਘ ਰਣਬੀਰ ਕੁੱਕੂ ਸ਼ਾਮਲ ਹੋਏ।