ਪਿੰਡਾਂ ਵਿਚ ਚੋਰਾਂ ਦੇ ਹੌਸਲੇ ਬੁਲੰਦ ਅਤੇ ਚੋਰੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਪਿੰਡਾਂ ਵਿਚ ਚੋਰਾਂ ਦੇ ਹੌਸਲੇ ਬੁਲੰਦ ਅਤੇ ਚੋਰੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
Publish Date: Tue, 08 Sep 2026 06:59 PM (IST)
Updated Date: Tue, 08 Sep 2026 07:01 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਬੀਤੀ ਰਾਤ ਗੋਲੂ ਕਾ ਮੋੜ ਵਿਖੇ ਦੋ ਘਰਾਂ ਨੂੰ ਕਥਿਤ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਕੁਝ ਸ਼ੱਕੀ ਵਿਅਕਤੀ ਰਾਤ ਸਮੇਂ ਦੋ ਘਰਾਂ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਘਰਾਂ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਕੁਝ ਆਵਾਜ਼ਾਂ ਸੁਣਾਈ ਦਿੱਤੀਆਂ। ਆਵਾਜ਼ ਸੁਣ ਕੇ ਪਰਿਵਾਰਿਕ ਮੈਂਬਰ ਜਾਗ ਪਏ ਅਤੇ ਘਰ ਵਿਚ ਹਿਲਜੁਲ ਹੋਣ ਦਾ ਪਤਾ ਲੱਗਦਿਆਂ ਹੀ ਕਥਿਤ ਚੋਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਅਹਿਮ ਗੱਲ ਇਹ ਹੈ ਕਿ ਘਰਾਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕਥਿਤ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋ ਗਈਆਂ ਹਨ। ਇਨ੍ਹਾਂ ਕੈਮਰਿਆਂ ਦੀ ਫੁਟੇਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੀ ਚਰਚਾ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਚੋਰੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚੋਰੀ ਦੀਆਂ ਘਟਨਾਵਾਂ ਅਤੇ ਚੋਰੀ ਦੀਆਂ ਕੋਸ਼ਿਸ਼ਾਂ ਕਾਰਨ ਲੋਕਾਂ ਦੀ ਨੀਂਦ ਹਰਾਮ ਹੋ ਰਹੀ ਹੈ। ਲੋਕਾਂ ਨੂੰ ਆਪਣੇ ਘਰਾਂ ਦੀ ਸੁਰੱਖਿਆ ਲਈ ਰਾਤ ਸਮੇਂ ਵਾਰੀ-ਵਾਰੀ ਜਾਗਣਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੋਲੂ ਕਾ ਮੋੜ ਸਮੇਤ ਬਲਾਕ ਗੁਰੂਹਰਸਹਾਏ ਦੇ ਪਿੰਡਾਂ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।