ਈ/ਐੱਮ ਦੇ ਤਿੰਨ ਸਟੋਰਾਂ ’ਚੋਂ 48 ਹਜ਼ਾਰ ਦਾ ਸਾਮਾਨ ਚੋਰੀ
ਈ/ਐੱਮ ਦੇ ਤਿੰਨ ਸਟੋਰਾਂ ’ਚੋਂ 48 ਹਜ਼ਾਰ ਰੁਪਏ ਦਾ ਸਮਾਨ ਚੋਰੀ
Publish Date: Tue, 14 Apr 2026 03:39 PM (IST)
Updated Date: Wed, 15 Apr 2026 04:00 AM (IST)
-ਪੁਲਿਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਈ/ਐੱਮ ਦੇ ਤਿੰਨ ਸਟੋਰਾਂ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ 48 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 305, 331 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਪੱਤਰ ਨੰਬਰ 2072/ਡਬਲਯੂਕੇਐੱਸ/55/ਈ 2ਮਿਤੀ 13 ਅਪ੍ਰੈਲ 2026 ਨੂੰ ਮਿਤੀ 11 ਅਪ੍ਰੈਲ 2026 ਦੀ ਅੱਧੀ ਰਾਤ ਨੂੰ ਮੁਮਤਾਜ ਅਲੀ ਜੇਈ ਫਿਰੋਜ਼ਪੁਰ ਛਾਉਣੀ ਦੇ ਏਜੀਈ ਈ/ਐੱਮ ਦੇ ਤਿੰਨ ਸਟੋਰਾਂ ’ਚੋਂ ਅਣਪਛਾਤੇ ਚੋਰਾਂ ਵੱਲੋਂ 48 ਹਜ਼ਾਰ ਰੁਪਏ ਦਾ ਸਮਾਨ ਚੋਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਮੁਮਤਾਜ ਅਲੀ ਜੇਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ 305, 331 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।