ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਦੌਰਾਨ ਕੀਤੀਆਂ ਵਿਚਾਰਾਂ
ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਦੌਰਾਨ ਕੀਤੀਆਂ ਵਿਚਾਰਾਂ
Publish Date: Tue, 03 Mar 2026 04:08 PM (IST)
Updated Date: Tue, 03 Mar 2026 04:11 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬਜ਼ੁਰਗਾਂ ਦੀ ਭੂਮਿਕਾ, ਹੱਕਾਂ ਅਤੇ ਸਮਾਜ ਸੇਵਾ ਨਾਲ ਜੁੜੇ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ ਜਗਦੇਵ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਮੋਲ ਖਜ਼ਾਨਾ ਹਨ ਅਤੇ ਉਨ੍ਹਾਂ ਦਾ ਅਨੁਭਵ ਤੇ ਮਾਰਗ ਦਰਸ਼ਨ ਸਮਾਜ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸੀਨੀਅਰ ਸਿਟੀਜਨ ਕੌਂਸਲ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਨੂੰ ਸਮਾਜਿਕ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਅਤੇ ਮਜ਼ਬੂਤ ਮੁੱਲ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ ‘ਤੇ ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਡੀ.ਏ ਦੀ ਬਕਾਇਆ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਮਹਿੰਗਾਈ ਦੇ ਇਸ ਦੌਰ ਵਿਚ ਬਜ਼ੁਰਗਾਂ ਨੂੰ ਆਰਥਿਕ ਰਾਹਤ ਮਿਲ ਸਕੇ। ਇਸ ਮੌਕੇ ਫਰਵਰੀ ਮਹੀਨੇ ਵਿੱਚ ਜਨਮਦਿਨ ਮਨਾਉਣ ਵਾਲੇ ਮੈਂਬਰਾਂ ਸੁਖਦੇਵ ਸਿੰਘ ਬਿੱਟੂ ਵਿੱਜ, ਜਸਵਿੰਦਰ ਸਿੰਘ ਖਾਲਸਾ, ਸੁਰਿੰਦਰ ਪਾਲ ਸਿੰਘ ਬੇਦੀ, ਜਨਕ ਰਾਜ ਗੌਤਮ, ਮਾਸਟਰ ਹਰਭਜਨ ਸਿੰਘ ਅਤੇ ਤਜਿੰਦਰਜੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮੂਹ ਮੈਂਬਰਾਂ ਵੱਲੋਂ ਨਵੇਂ ਮੈਂਬਰ ਸੁਰਿੰਦਰ ਕੁਮਾਰ ਸ਼ਰਮਾ ਨੂੰ ਜੀ ਆਇਆਂ ਕਹਿ ਕੇ ਕੌਂਸਲ ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ। ਮੀਟਿੰਗ ਦੌਰਾਨ ਹਰੀਦਾਸ ਚੌਹਾਨ ਵੱਲੋਂ ਬਜ਼ੁਰਗਾਂ ਦੇ ਸਤਿਕਾਰ ਸਬੰਧੀ ਪ੍ਰਭਾਵਸ਼ਾਲੀ ਕਵਿਤਾ ਪੇਸ਼ ਕੀਤੀ ਗਈ,ਜਿਸ ਨੇ ਸਭ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਨਰਿੰਦਰ ਸਿੰਘ ਰਿਟਾਇਰਡ ਲੈਕਚਰਾਰ, ਹਰਜੀਤ ਸਿੰਘ ਵਧਵਾ, ਹਰਵੰਤ ਸਿੰਘ ਵਧਵਾ, ਗੁਰਬਖਸ਼ ਸਿੰਘ ਵਿੱਜ, ਜਸਵਿੰਦਰ ਸਿੰਘ ਖਾਲਸਾ, ਬਖਸ਼ੀਸ਼ ਸਿੰਘ, ਤਰਸੇਮ ਸਿੰਘ ਵਿਜ,ਗੁਰਦੀਪ ਸਿੰਘ, ਮਾਸਟਰ ਅਜੀਤ ਸਿੰਘ, ਮਾਸਟਰ ਹਰਭਜਨ ਸਿੰਘ, ਗੁਰਦੀਪ ਸਿੰਘ ਰਿਟਾਇਰਡ ਪੁਲਿਸ ਇੰਸਪੈਕਟਰ, ਤੇਜਿੰਦਰਜੀਤ ਸਿੰਘ, ਰਿਟਾ. ਪੁਲਿਸ ਇੰਸਪੈਕਟਰ ਪ੍ਰਤਾਪ ਸਿੰਘ, ਅਸ਼ੋਕ ਕੁਮਾਰ, ਰਜਿੰਦਰ ਕੁਮਾਰ ਕੱਕੜ, ਪਰਮਜੀਤ ਸਿੰਘ ਕਰੀਰ, ਨਛੱਤਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਬੇਦੀ, ਸਰਵਣ ਸਿੰਘ, ਕਰਨੈਲ ਸਿੰਘ ਆਦਿ ਮੈਂਬਰ ਹਾਜ਼ਰ ਸਨ।