13 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ
13 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ
Publish Date: Tue, 14 Apr 2026 03:40 PM (IST)
Updated Date: Wed, 15 Apr 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ 13 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਐੱਸਆਈ ਅਸ਼ਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਅਭੀਨੰਦ ਪੁੱਤਰ ਜਵਾਲਾ ਵਾਸੀ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਤਹਿਤ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਆਰਿਫ ਕੇ ਪੁਲਿਸ ਦੇ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਵਾਹਕਾ ਮੋੜ ਲੰਘ ਕੇ ਵਸਤੀ ਵਕੀਲਾਂ ਵਾਲੀ ਨੂੰ ਜਾਂਦੇ ਹੋਏ ਰਸਤੇ ਵਿਚ ਪੈਂਦੀ ਨਹਿਰ ਪੁੱਜੀ ਤਾਂ ਵਾਸਤੀ ਵਕੀਲਾਂ ਵਾਲੀ ਸਾਇਡ ਤੋਂ ਇਕ ਮੋਨਾ ਨੌਜਵਾਨ ਸੁਖਜੀਤ ਪੁੱਤਰ ਪਿੱਪਲ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਸ਼ਹਿਰ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਵਾਲ ਸਤੀਏਵਾਲਾ ਰੋਡ ’ਤੇ ਬੇਅਬਾਦ ਭੁੱਲਰ ਕਾਲੌਨੀ ਪੁੱਜੀ ਤਾਂ ਇਕ ਵਿਅਕਤੀ ਜਰਮਲ ਸਿਘ ਉਰਫ ਸੋਨੂੰ ਪੁੱਤਰ ਬੋਹੜ ਸਿੰਘ ਵਾਸੀ ਨਾਨਕ ਨਗਰੀ ਮਖੂ ਪੁਲਿਸ ਦੀ ਗੱਡੀ ਵੇਖ ਕੇ ਖਿਸਕਣ ਲੱਗਾ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।