ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਇਲ ਫੋਨ ਅਤੇ ਨਸ਼ੀਲਾ ਪਦਾਰਥ ਬਰਾਮਦ
ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਇਲ ਫੋਨ ਅਤੇ ਨਸ਼ੀਲਾ ਪਦਾਰਥ ਬਰਾਮਦ
Publish Date: Sat, 18 Apr 2026 04:03 PM (IST)
Updated Date: Sat, 18 Apr 2026 04:06 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਇਤਰਾਜ਼ਯੋਗ ਵਸਤੂਆਂ ਦਾ ਮਿਲਣਾ ਪ੍ਰਸ਼ਾਸਨ ਲਈ ਇਕ ਚੁਣੌਤੀ ਬਣਿਆ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਅਚਨਚੇਤ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬੈਰਕਾਂ ਵਿੱਚੋਂ ਮੋਬਾਇਲ ਫੋਨ ਅਤੇ ਨਸ਼ੀਲਾ ਪਾਊਡਰ ਮਿਲਣ ਨਾਲ ਜੇਲ੍ਹ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ। ਬੀਤੇ ਦਿਨ ਵੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ, 3 ਸਿੰਮਾਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਇਸ ਸਬੰਧੀ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 6 ਹਵਾਲਾਤੀਆਂ ਅਤੇ ਇਕ ਕੈਦੀ ਖਿਲਾਫ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਇਕ ਪੱਤਰ ਨੰਬਰ 1039 ਰਾਹੀਂ ਦੱਸਿਆ ਕਿ ਮਿਤੀ 9 ਅਪ੍ਰੈਲ 2026 ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਹਵਾਲਾਤੀ ਗੁਰਨਾਮ ਸਿੰਘ ਉਰਫ ਬੂਟਾ ਸਿੰਘ ਪੁੱਤਰ ਅਕਬਰ ਵਾਸੀ ਚੰਗਾਲੀ ਕਦੀਮ, ਹਵਾਲਾਤੀ ਸੁਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੱਟੀ ਰਾਜੋ ਕੇ, ਕੈਦੀ ਬਲਦੇਵ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਪੀਰ ਖਾਂ ਸ਼ੇਖ ਜ਼ਿਲ੍ਹਾ ਫਿਰੋਜ਼ਪੁਰ, ਹਵਾਲਾਤੀ ਸਰਬਜੀਤ ਸਿੰਘ ਉਰਫ ਸਰਵਨ ਪੁੱਤਰ ਜੱਜ ਸਿੰਘ ਵਾਸੀ ਪੀਰ ਕੇ ਅਹਿਮਦ, ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਨਿਹਾਲੇ ਵਾਲਾ, ਹਵਾਲਾਤੀ ਗੁਰਨਾਮ ਸਿੰਘ ਪੁੱਤਰ ਅਕਬਰ ਸਿੰਘ ਵਾਸੀ ਚੰਗਾਲੀ ਕਦੀਮ ਅਤੇ ਹਵਲਾਤੀ ਸੰਦੀਪ ਸਿੰਘ ਉਰਫ ਬਿੱਲਾ ਪੁੱਤਰ ਜੰਗੀਰ ਸਿੰਘ ਵਾਸੀ ਖਲਚੀ ਜਦੀਦ ਪਾਸੋਂ 3 ਮੋਬਾਇਲ ਫੋਨ, 3 ਸਿੰਮਾਂ ਅਤੇ 25 ਗ੍ਰਾਮ ਨਸ਼ੀਲਾ ਜਾਪਦਾ ਪਾਊਡਰ ਬਰਾਮਦ ਕੀਤਾ। ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਹਵਾਲਾਤੀਆਂ ਅਤੇ ਕੈਦੀ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।