ਸਟਾਫ ਰਿਪੋਰਟਰ, ਫਿਰੋਜ਼ਪੁਰ : ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਤੇ ਦੋ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਫੋਨ ਤੇ ਸਿੰਮ ਬਰਾਮਦ ਹੋਏ ਹਨ। ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਬੀਤੇ ਦਿਨ ਜੇਲ੍ਹ ਅੰਦਰ ਬੰਦ ਹਵਾਲਾਤੀ ਕਰਨਵੀਰ ਸਿੰਘ ਬਾਠ, ਕੈਦੀ ਅਸ਼ਵਨੀ ਕੁਮਾਰ ਤੇ ਹਵਾਲਾਤੀ ਨਿਰਮਲ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਮੋਬਾਈਲ ਫੋਨ ਸਮੇਤ ਸਿੰਮ ਕਾਰਡ ਬਰਾਮਦ ਹੋਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਸਹਾਇਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।