ਸਕੂਲ ਖੇਡਾਂ ’ਚ ਡੀਸੀਐੱਮ ਸਕੂਲ ਨੇ ਜਿੱਤੇ ਬਰੌੰਜ਼ ਮੈਡਲ
ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਜਿੱਤੇ ਬ੍ਰਾਊਂਜ ਮੈਡਲ
Publish Date: Fri, 16 Jan 2026 06:00 PM (IST)
Updated Date: Fri, 16 Jan 2026 06:03 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : 66ਵੀਂ ਪੰਜਾਬ ਸਟੇਟ ਓਪਨ ਅਤੇ ਇੰਟਰ ਡਿਸਟ੍ਰਿਕਟ ਟੇਬਲ ਟੈਨਿਸ ਚੈਂਪੀਅਨਸ਼ਿਪ ਵਿਚ ਡੀਸੀਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਜਿੱਤ ਦਾ ਝੰਡਾ ਲਹਿਰਾਇਆ ਹੈ। ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਲੁਧਿਆਣਾ ਵਿੱਚ ਚਾਰ ਦਿਨਾਂ ਤੱਕ ਚੱਲੀ ਇਸ ਚੈਂਪੀਅਨਸ਼ਿਪ ਵਿਚ ਸੈਂਕੜੇ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿਸ ਵਿਚ ਡੀਸੀਐੱਮ ਇੰਟਰਨੈਸ਼ਨਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਹਰਗੁਣ ਕੌਰ ਨੇ ਅੰਡਰ-19 ਗਰਲਜ਼ ਅਤੇ ਵੂਮੈਨ ਸ਼੍ਰੇਣੀ ਵਿਚ ਬ੍ਰਾਊਂਜ ਮੈਡਲ ਜਿੱਤਿਆ ਹੈ। ਇਸੇ ਤਰ੍ਹਾਂ ਅੰਡਰ-15 ਲੜਕੇ ਵਿਚ ਮਨਮੀਤ ਸਿੰਘ ਅਤੇ ਅੰਗਦਵੀਰ ਸਿੰਘ ਨੇ ਬ੍ਰਾਊਂਜ ਮੈਡਲ ਹਾਸਲ ਕੀਤਾ ਹੈ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਸਕੂਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਪ੍ਰਿੰਸੀਪਲ ਨੇ ਕਿਹਾ ਕਿ ਡੀਸੀਐੱਮ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਆਏ ਦਿਨ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੇ ਹਨ।