ਨਸ਼ਿਆਂ ਦੇ ਖਾਤਮੇ ਲਈ ਜਮੀਨੀ ਪੱਧਰ ’ਤੇ ਕਰਵਾਈ ਦੀ ਲੋੜ : ਹਰਜਿੰਦਰ ਸਿੰਘ ਨਸ਼ਿਆਂ ਦੇ ਖਾਤਮੇ ਲਈ ਸਿਰਫ ਐਲਾਨ ਦੀ ਬਜਾਏ ਜਮੀਨੀ ਪੱਧਰ ਤੇ ਠੋਸ ਕਰਵਾਈ ਦੀ ਲੋੜ : ਹਰਜਿੰਦਰ ਸਿੰਘ
Publish Date: Thu, 15 Oct 2026 04:10 PM (IST)
Updated Date: Fri, 16 Oct 2026 04:00 AM (IST)
ਅਕਾਲੀ ਦਲ ਵਾਰਿਸ ਪੰਜਾਬ ਨੇ ਰੋਸ ਮਾਰਚ ਕੱਢਿਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਬਹੁਤ ਹੀ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸ਼ਹਿਰ ਦੇ ਮੇਨ ਚੌਂਕ ਵਿਖੇ ਧਰਨਾ ਲਗਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਕਾਫੀ ਸਮੇਂ ਤੋਂ ਨਸ਼ਿਆਂ ਖਿਲਾਫ ਆਵਾਜ਼ ਉਠਾ ਰਿਹਾ ਸੀ। ਜੇਕਰ ਸਰਕਾਰਾਂ ਅਤੇ ਪ੍ਰਸ਼ਾਸ਼ਨ ਨੇ ਆਪਣੀ ਜਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਹੁੰਦੀ ਤਾਂ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨ ਨੂੰ ਆਪਣੀ ਜਾਨ ਨਾ ਗਵਾਉਣੀ ਪੈਂਦੀ। ਹਰਜਿੰਦਰ ਸਿੰਘ ਸੰਧੂ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੇ ਦਾਆਵਿਆਂ ਦੇ ਬਾਵਜੂਦ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਿਰਫ ਐਲਾਨ ਦੀ ਬਜਾਏ ਜਮੀਨੀ ਪੱਧਰ ’ਤੇ ਠੋਸ ਕਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਰਵਾਈ ਕੀਤੀ ਜਾਵੇ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਅਰਾਈਆਂ ਵਾਲਾ, ਨਰਿੰਦਰ ਸਿੰਘ ਪ੍ਰਧਾਨ ਸਰਕਲ ਮੱਖੂ, ਰਘਵੀਰ ਸਿੰਘ ਪ੍ਰਧਾਨ ਸਰਕਲ ਜੀਰਾ, ਸਾਹਿਬ ਸਿੰਘ ਰਸੂਲਪੁਰ, ਸੁਖਦੇਵ ਸਿੰਘ ਵਿੰਝੋਂਕੇ, ਬਲਵਿੰਦਰ ਸਿੰਘ ਪੱਧਰੀ, ਬਲਕਾਰ ਸਿੰਘ ਜੋਗੇਵਾਲਾ, ਸੁਖਜੀਤ ਸਿੰਘ ਮਖੂ, ਸਰਕਲ ਪ੍ਰਧਾਨ ਦਵਿੰਦਰ ਸਿੰਘ ਖੇਮੀ, ਹਰਪਾਲ ਸਿੰਘ, ਰਵਿੰਦਰ ਸਿੰਘ ਬਾਠ, ਦਲਜੀਤ ਸਿੰਘ ਬੁੱਟਰ, ਸੁਖਜਿੰਦਰ ਸਿੰਘ ਫੌਜੀ ਸ਼ੀਆਂਪਾੜੀ, ਗੁਰਨੇਕ ਸਿੰਘ ਖੰਨਾ, ਜਸਬੀਰ ਸਿੰਘ ਸਸਤੇਵਾਲੀ, ਬੂਟਾ ਸਿੰਘ, ਸਰਪੰਚ ਗੁਰਨੈਬ ਸਿੰਘ ਜੱਜ ਸ਼ਾਮੇਵਾਲੀ, ਸੂਬਾ ਸਿੰਘ ਅਮੀਵਾਲਾ ਆਦਿ ਹਾਜ਼ਰ ਸਨ।