- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਵਿਧਾਨ ਸਭਾ ਹਲਕਾ ਪੱਧਰੀ ਲੇਖ ਲੇਖਣ

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ: ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ 77-ਫਿਰੋਜ਼ਪੁਰ ਦਿਹਾਤੀ ਦੇ ਹਲਕਾ ਪੱਧਰੀ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਹ ਮੁਕਾਬਲੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਾਦਿਆਨ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ। ਇਸ ਮੌਕੇ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜੀਵ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਵੀਪ ਕੋਆਰਡੀਨੇਟਰ ਕਮਲ ਸ਼ਰਮਾ, ਨੋਡਲ ਅਫ਼ਸਰ ਗੁਰਜੀਵਨ ਸਿੰਘ, ਗੁਰਪ੍ਰੀਤ ਸਿੰਘ ਅਤੇ ਕਮਲ ਖੰਨਾ ਦੀ ਅਗਵਾਈ ਵਿਚ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਲੇਖ ਲੇਖਣ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ, ਜਦਕਿ ਕੁਇਜ਼ ਮੁਕਾਬਲੇ ਵਿੱਚ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਨਾਲ ਸਬੰਧਤ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਲੇਖ ਮੁਕਾਬਲਿਆਂ ਸਕੂਲ ਵਰਗ ਵਿਚ ਪ੍ਰੀਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਨੇ ਪਹਿਲਾ ਸਥਾਨ, ਅਸ਼ਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਨੇ ਦੂਜਾ ਅਤੇ ਮਨਵੀਰ ਕੌਰ ਸਰਕਾਰੀ ਹਾਈ ਸਕੂਲ ਗਿੱਲ ਨੇ ਤੀਜ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਵਰਗ ਵਿਚ ਹਿਮਾਨੀ ਨੇ ਪਹਿਲਾ, ਹਰਕੀਰਤ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਸਕੂਲ ਮਾਨਾ ਸਿੰਘ ਵਾਲਾ ਨੇ ਪਹਿਲਾ, ਸਰਕਾਰੀ ਸਕੂਲ ਗਿੱਲ ਨੇ ਦੂਜਾ ਅਤੇ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਤੀਜਾ ਸਥਾਨ ਹਾਸਲ ਕੀਤਾ ਗਿਆ। ਮੁਕਾਬਲਿਆਂ ਦੇ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਹਰਮਨਪ੍ਰੀਤ ਕੌਰ ਅਤੇ ਨਵਨੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਡਾ. ਸਤਿੰਦਰ ਸਿੰਘ, ਸਵੀਪ ਕੋਆਰਡੀਨੇਟਰ ਅਤੇ ਸੁਖਦੇਵ ਸਿੰਘ, ਚੋਣ ਤਹਿਸੀਲਦਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਪ੍ਰਬੰਧਕੀ ਟੀਮ ਵਿਚ ਦੀਪਾਲੀ ਚੌਧਰੀ, ਜਗਰੂਪ ਸਿੰਘ, ਮਮਤਾ ਰਾਣੀ, ਸ਼ਾਲੂ, ਕਵਿਤਾ ਕੰਬੋਜ਼, ਗੁਰਜੀਵਨ ਸਿੰਘ, ਡਾ. ਕਮਲ ਅਤੇ ਗੁਰਪ੍ਰੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਉਨ੍ਹਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਣਕਾਰੀ ਦਿੰਦੇ ਹਨ, ਸਗੋਂ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ, ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ।