
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਟਾਰਚ ਰੈਲੀ ਪਹੁੰਚਣ ’ਤੇ ਵੱਖ-ਵੱਖ ਥਾਵਾਂ ’ਤੇ ਕੀਤਾ ਗਿਆ ਸਵਾਗਤ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਹੁੰਚੀ ਟਾਰਚ ਰੈਲੀ ਦਾ ਵੱਖ-ਵੱਖ ਥਾਵਾਂ ’ਤੇ ਲੋਕਾਂ ਅਤੇ ਜਨ-ਪ੍ਰਤੀਨਿਧੀਆਂ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਹ ਟਾਰਚ ਰੈਲੀ ਜ਼ਿਲ੍ਹਾ ਤਰਨਤਾਰਨ ਤੋਂ ਹਰੀ ਕੇ ਪੱਤਣ ਵਿਖੇ ਰਸੀਵ ਕੀਤੀ ਗਈ ਜੋ ਕਿ ਮਖੂ ਤੋਂ ਹੁੰਦੀ ਹੋਈ ਹਲਕਾ ਜ਼ੀਰਾ ਵਿਖ ਪਹੁੰਚਣ ’ਤੇ ਵਿਧਾਇਕ ਜ਼ੀਰਾ ਨਰੀਸ਼ ਕਟਾਰੀਆ ਵੱਲੋਂ ਇਸ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਟਾਰਚ ਰੈਲੀ ਤਲਵੰਡੀ ਭਾਈ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਸਟੇਡੀਅਮ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪਹੁੰਚੀ। ਇੱਥੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਵੱਲੋਂ ਮਸ਼ਾਲ ਮਾਰਚ ਦਾ ਸਵਾਗਤ ਕੀਤਾ ਗਿਆ। ਇਸ ਤੋਂ ਉਪਰੰਤ ਟਾਰਚ ਰੈਲੀ ਗੁਰੂਹਰਸਹਾਏ ਨੂੰ ਰਵਾਨਾ ਹੋਈ ਜਿੱਥੇ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਵਿਧਾਇਕ ਫੌਜ਼ਾ ਸਿੰਘ ਸਰਾਰੀ ਵੱਲੋਂ ਇਸ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਟਾਰਚ ਰੈਲੀ 31 ਅਗਸਤ ਨੂੰ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੀ ਠਹਿਰੇਗੀ ਅਤੇ 1 ਸਤੰਬਰ ਨੂੰ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਲਈ ਰਵਾਨਾ ਹੋਵੇਗੀ। ਇਸ ਮੌਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਥਾਵਾਂ ’ਤੇ ਟਾਰਚ ਰੈਲੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਦੀਪ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ, ਇਸ ਮੌਕੇ ਹੋਰਨਾਂ ਤੋਂ ਇਲਾਵਾ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ ਸਮੇਤ ਖੇਡ ਵਿਭਾਗ ਦਾ ਸਮੂਹ ਸਟਾਫ ਹਾਜ਼ਰ ਸੀ।