ਸ਼ਹੀਦ-ਏ-ਆਜਮ਼ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ 28 ਨੂੰ ਟਰੇਡ ਯੂਨੀਅਨ ਕੌਂਸਲ ਜ਼ੀਰਾ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 28 ਨੂੰ
Publish Date: Thu, 24 Sep 2026 04:04 PM (IST)
Updated Date: Fri, 25 Sep 2026 04:00 AM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਟਰੇਡ ਯੂਨੀਅਨ ਕੌਂਸਲ ਜ਼ੀਰਾ ਦੀ ਅਹਿਮ ਮੀਟਿੰਗ ਪ੍ਰਧਾਨ ਤਰਸੇਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪ੍ਰਕਿਰਤੀ ਪਾਰਕ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਜਨਰਲ ਸਕੱਤਰ ਬਲਦੇਵ ਰਾਜ ਗਾਦੜੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28 ਸਤੰਬਰ ਦਿਨ ਦਿਨ ਸੋਮਵਾਰ ਨੂੰ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਸਵੇਰੇ10 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹੀਦ -ਏ-ਆਜਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਦੌਰਾਨ ਸੀਪੀਆਈ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਮੁੱਖ ਬੁਲਾਰੇ ਵੱਜੋਂ ਸ਼ਿਰਕਤ ਕਰਕੇ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਗਮ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣ। ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਭਗਵਾਂਕਰਨ ਲਾਗੂ ਕਰਨ ਦੇ ਏਜੰਡੇ ਦੀ ਪੁਰਜੋਰ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਵਿੱਚ ਫਿਰਕਾਪ੍ਰਸਤੀ ਨੂੰ ਸ਼ਹਿ ਦੇ ਕੇ ਸਿਲੇਬਸ ਵਿਚ ਧਾਰਮਿਕ ਏਜੰਡਾ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੀਵੇ ਜਗਾਉਣ ਸਮੇਂ ਗੈਰਹਾਜ਼ਰ ਵਿਦਿਆਰਥੀਆਂ ਤੇ ਕਾਰਵਾਈ ਕਰਨ ਨੂੰ ਮੰਦਭਾਗਾ ਦੱਸਿਆ। ਆਗੂਆਂ ਨੇ ਕਿਹਾ ਕਿ ਆਮ ਜਨਤਾ ਨੂੰ ਧਰਮ ਦੇ ਨਾਂ ਤੇ ਵਰਗਲਾ ਕੇ ਉਨ੍ਹਾਂ ਦਾ ਧਿਆਨ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋਂ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਅਮਰੀਕਾ ਨਾਲ ਟੈਕਸ ਮੁਕਤ ਸਮਝੌਤਾ ਕਰਨ ਦੀ ਨਿਖੇਧੀ ਕਰਦੇ ਹੋਏ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਹਰਨੇਕ ਸਿੰਘ, ਰਿਟਾ. ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ, ਐਡਵੋਕੇਟ ਹਰਦੀਪ ਸਿੰਘ ਗਿੱਲ,ਕਾਮਰੇਡ ਕਸ਼ਮੀਰ ਸਿੰਘ ਅਰਾਈਆਂ ਵਾਲਾ, ਅੰਗਰੇਜ਼ ਸਿੰਘ ਅਟਵਾਲ, ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਨਛੱਤਰ ਸਿੰਘ, ਕਾਮਰੇਡ ਕੁਲਵੰਤ ਸਿੰਘ, ਬਲਵੀਰ ਸਿੰਘ ਅਲੀਪੁਰ, ਹਰਪ੍ਰੀਤ ਸਿੰਘ ਭਾਟੀਆ, ਹਿੰਮਤ ਸਿੰਘ ਜੇ.ਈ, ਬਲਦੇਵ ਸਿੰਘ ਬੰਬ, ਮਲਕੀਤ ਸਿੰਘ ,ਗੁਰਿੰਦਰਪਾਲ ਸਿੰਘ,ਗੁਰਮੇਲ ਸਿੰਘ,ਚਰਨਜੀਤ ਸਿੰਘ ਆਦਿ ਹਾਜ਼ਰ ਸਨ।