ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਟ੍ਰੈਫ਼ਿਕ ਪੁਲਿਸ ਵੱਲੋਂ ਜੀਜੀਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ
Publish Date: Sat, 24 Jan 2026 04:20 PM (IST)
Updated Date: Sat, 24 Jan 2026 04:22 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਫ਼ਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟਰੈਫਿਕ ਇੰਚਾਰਜ਼ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਇੰਚਾਰਜ਼ ਲਖਮੀਰ ਸਿੰਘ ਤੇ ਗਗਨਦੀਪ ਸਿੰਘ ਵੱਲੋਂ ਸਥਾਨਕ ਸ਼ਹਿਰ ਦੇ ਮੱਲਾਂਵਾਲਾ, ਫਿਰੋਜ਼ਪੁਰ ਹਾਈਵੇ ਤੇ ਜੀਜੀਐੱਸ ਵਰਲਡ ਸਕੂਲ ਵਿਖੇ ਵਿਦਿਆਰਥੀ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵੱਡੀ ਗਿਣਤੀ ਵਿਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਟ੍ਰੈਫ਼ਿਕ ਇੰਚਾਰਜ਼ ਲਖਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਕਸਰ ਟ੍ਰੈਫ਼ਿਕ ਹਾਦਸਿਆਂ ਦਾ ਮੁੱਖ ਕਾਰਨ ਨਿਯਮਾਂ ਦੀ ਅਣਦੇਖੀ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਸੇਜ ਦਿੱਤਾ ਦੋ ਪਹੀਆਂ ਵਾਹਨਾਂ ਚਲਾਉਣ ਸਮੇਂ ਹੈਲਮਟ ਪਹਿਨਣ ਅਤੇ ਕਾਰ ਚਲਾਉਣ ਸਮੇਂ ਸੀਟ ਬੈਲਟ ਲਗਾਉਣ ਅਤੇ ਨਾਬਾਲਿਗਾਂ ਵੱਲੋਂ ਵਾਹਨ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੋਂ ਬਚਣ ਅਤੇ ਮੋਬਾਈਲ ਦੀ ਵਰਤੋਂ ਨਾ ਕਰਨ ਦੀ ਅਹਿਮੀਅਤ ’ਤੇ ਖ਼ਾਸ ਜ਼ੋਰ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਟ੍ਰੈਫ਼ਿਕ ਪੁਲਿਸ ਵਲੋਂ ਦਿੱਤੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕੇ ਉਹ ਖ਼ੁਦ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਦੇ ਨਾਲ-ਨਾਲ ਆਪਣੇ ਦੋਸਤਾ ਨੂੰ ਵੀ ਜਾਗਰੂਕ ਕਰਨ।