ਮਾਤਾ ਸਾਹਿਬ ਕੌਰ ਸਕੂਲ ’ਚ ਟ੍ਰੈਫਿਕ ਸੈਮੀਨਾਰ ਲਗਾਇਆ
ਮਾਤਾ ਸਾਹਿਬ ਕੌਰ ਸਕੂਲ ਵਿਚ ਟ੍ਰੈਫਿਕ ਸੈਮੀਨਾਰ ਲਗਾਇਆ
Publish Date: Tue, 20 Jan 2026 04:13 PM (IST)
Updated Date: Tue, 20 Jan 2026 04:15 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵੱਲੋਂ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਗੁਰੂਹਰਸਹਾਏ ਬਲਵਿੰਦਰ ਸਿੰਘ ਅਤੇ ਏਐੱਸਆਈ ਬਲਕਰਨ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਹੈਲਮੈਟ ਅਤੇ ਸੀਟ ਬੈਲਟ ਦੀ ਮਹੱਤਤਾ, ਤੇਜ਼ ਰਫ਼ਤਾਰ ਨਾਲ ਹੋਣ ਵਾਲੇ ਹਾਦਸਿਆਂ ਅਤੇ ਸੁਰੱਖਿਅਤ ਡਰਾਈਵਿੰਗ ਬਾਰੇ ਜਾਣਕਾਰੀ ਦਿੱਤੀ। ਇਹ ਸੈਮੀਨਾਰ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਅਤੇ ਪੰਜਾਬ ਟ੍ਰੈਫਿਕ ਦੇ ਏਡੀਜੀਪੀ ਅਮਰਦੀਪ ਸਿੰਘ ਰਾਏ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਮਹਿਪਾਲ ਸਿੰਘ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਸਕੂਲ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਗੰਭੀਰਤਾ ਨਾਲ ਨਿਭਾਉਂਦਾ ਹੈ। ਸਕੂਲ ਦੇ ਮੈਨੇਜਰ ਹਰਬੀਰ ਸਿੰਘ ਨੇ ਇਸ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਟ੍ਰੈਫਿਕ ਪੁਲਿਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਦੀ ਜ਼ਿੰਦਗੀ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।