ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਦਿੱਤੀ ਟ੍ਰੇਨਿੰਗ
ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਟਰੇਨਿੰਗ ਹੋਈ
Publish Date: Wed, 07 Jan 2026 03:37 PM (IST)
Updated Date: Wed, 07 Jan 2026 03:39 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਿਸ਼ਵ ਸਿਹਤ ਸੰਗਠਨ ਵੱਲੋਂ ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਆਰਐੱਸਡੀ ਕਾਲਜ ਵਿਖੇ ਅੱਜ ਤੋ ਦੋ ਰੋਜ਼ਾ ਟਰੇਨਿੰਗ ਵਰਕਸ਼ਾਪ ਸ਼ੁਰੂ ਹੋਈ। ਇਸ ਦੋ ਰੋਜ਼ਾ ਟਰੇਨਿੰਗ ਵਰਕਸ਼ਾਪ ਵਿਚ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਬਠਿੰਡਾ, ਮੋਗਾ ਅਤੇ ਮੁਕਤਸਰ ਤੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਸਿਹਤ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਇਸ ਟਰੇਨਿੰਗ ਪ੍ਰੋਗਰਾਮ ਵਿਚ ਵਿਸ਼ਵ ਸਿਹਤ ਸੰਗਠਨ ਦੇ ਸੂਬਾ ਸਰਵਿਲੇਂਸ ਮੈਡੀਕਲ ਅਫ਼ਸਰ ਡਾ. ਵਿਕਰਮ, ਸਰਵਿਲੇਂਸ ਮੈਡੀਕਲ ਅਫ਼ਸਰ ਡਾ. ਨਵੇਦਿਤਾ ਅਤੇ ਡਾ. ਇਸ਼ਿਤਾ ਵਲੋਂ ਟਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪੱਧਰ ਤੇ ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਟਰੇਨਿੰਗ ਦੌਰਾਨ ਉੱਚ ਜੋਖਮ ਖੇਤਰਾਂ ਅਤੇ ਜਿਨ੍ਹਾਂ ਇਲਾਕਿਆਂ ਵਿਚ ਬੱਚੇ ਕਿਸੇ ਕਾਰਨ ਕਰਕੇ ਟੀਕਾਕਰਨ ਤੋ ਵਾਂਝੇ ਰਹਿ ਗਏ ਹਨ, ਉਨ੍ਹਾਂ ਇਲਾਕਿਆ ਦੀ ਪਛਾਣ ਕਰਕੇ ਮੁਹਿੰਮ ਨੂੰ ਹੋਰ ਮਜ਼ਬੂਤ ਕਿਸ ਤਰ੍ਹਾਂ ਕਰਨਾ ਹੈ ਇਸ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਟੀਕਾਕਰਨ ਦਾ ਰਿਕਾਰਡ ਮੇਨਟੇਨ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ ਗੁਰਾਇਆ, ਡਾ. ਯੁਵਰਾਜ ਨਾਰੰਗ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਹਾਜ਼ਰ ਸਨ। ਇਸ ਟਰੇਨਿੰਗ ਨੂੰ ਕਰਵਾਉਣ ਵਿਚ ਆਰਐੱਸਡੀ ਕਾਲਜ ਦੇ ਪ੍ਰਿੰਸੀਪਲ ਅਰਾਧਨਾ ਪੁਰੀ ਦਾ ਵਿਸ਼ੇਸ਼ ਸਹਿਯੋਗ ਰਿਹਾ।