ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ ਮੈਗਾ ਪੀਟੀਐੱਮ ਨੂੰ ਸਫਲ ਬਣਾਉਣ ਲਈ ਟ੍ਰੇਨਿੰਗ ਕਰਵਾਈ ਗਈ
ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ ਮੈਗਾ ਪੀਟੀਐੱਮ ਨੂੰ ਸਫਲ ਬਣਾਉਣ ਲਈ ਟ੍ਰੇਨਿੰਗ ਕਰਵਾਈ ਗਈ
Publish Date: Fri, 12 Dec 2025 06:00 PM (IST)
Updated Date: Fri, 12 Dec 2025 06:00 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਬਲਾਕ ਮੱਲਾਂਵਾਲਾ, ਜ਼ੀਰਾ ਤੇ ਮਖੂ ਬਲਾਕਾਂ ਦੇ ਬਲਾਕ ਰਿਸੋਰਸ ਕੋਆਰਡੀਨੇਟਰ, ਸੈਂਟਰ ਮੁੱਖ ਅਧਿਆਪਕ, ਮੁੱਖ ਅਧਿਆਪਕ ਤੇ ਅਧਿਆਪਕਾਂ ਲਈ ਵਿਸ਼ੇਸ਼ ਟ੍ਰੇਨਿੰਗ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਕਰਵਾਈ ਗਈ। ਇਸ ਮੌਕੇ ਰਕੇਸ਼ ਸ਼ਰਮਾ ਪ੍ਰਿੰਸੀਪਲ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਨੇ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਕਿਹਾ। ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਹੈ ਕਿ ਟ੍ਰੇਨਿੰਗ ਪ੍ਰਾਪਤ ਕਰਕੇ ਇਹ ਅਧਿਆਪਕ ਆਪਣੇ-ਆਪਣੇ ਸੈਂਟਰਾਂ ਵਿਚ ਜਾ ਕੇ ਹੋਰ ਅਧਿਆਪਕਾਂ ਨੂੰ ਮੈਗਾ ਪੀਟੀਐੱਮ ਸਬੰਧੀ ਤਿਆਰ ਕਰਨ ਤਾਂ ਜੋ 20 ਦਸੰਬਰ ਨੂੰ ਮਾਪਿਆਂ ਨਾਲ ਸਕੂਲਾਂ ਦੀਆਂ ਪ੍ਰਾਪਤੀਆਂ, ਵਿਦਿਆਰਥੀਆਂ ਦੀ ਪ੍ਰਗਤੀ,ਨਵੀਆਂ ਸ਼ੁਰੂਆਤਾਂ ਅਤੇ ਸਿੱਖਣ–ਸਿਖਾਉਣ ਦੇ ਨਤੀਜੇ ਪ੍ਰਭਾਵਸ਼ਾਲੀ ਢੰਗ ਨਾਲ ਸਾਂਝੇ ਕੀਤੇ ਜਾ ਸਕਣ। ਅੱਜ ਦੀ ਟ੍ਰੇਨਿੰਗ ਦੌਰਾਨ ਬਲਾਕ ਰਿਸੋਰਸ ਕੋਆਰਡੀਨੇਟਰ ਚਰਨਜੀਤ ਸਿੰਘ, ਜਸਵਿੰਦਰਪਾਲ ਸਿੰਘ, ਰਛਪਾਲ ਸਿੰਘ ਗਿੱਲ ਵੱਲੋਂ ਸਖਾਤਮਕ, ਸੁਖਾਵੇਂ ਅਤੇ ਭਾਗੀਦਾਰੀ ਭਰੇ ਮਾਹੌਲ ਵਿੱਚ ਸਾਰੇ ਅਧਿਆਪਕਾਂ ਨੂੰ ਵਿਸਤ੍ਰਿਤ ਟ੍ਰੇਨਿੰਗ ਪ੍ਰਦਾਨ ਕੀਤੀ ਗਈ।