ਕੈਂਪ ਲਗਾ ਕੇ ਬੀਮਾ ਸਕੀਮ ਸਬੰਧੀ ਕੀਤੀ ਰਜਿਸਟ੍ਰੇਸ਼ਨ : ਵੀਨੂੰ ਸ਼ਾਹ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗਰੀਬ ਜਾਂ ਮੱਧ ਵਰਗੀ ਪਰਿਵਾਰ ਦਾ ਇਲਾਜ ਨਹੀਂ ਰੁਕੇਗਾ : ਵੀਨੂੰ ਸ਼ਾਹ
Publish Date: Fri, 06 Feb 2026 04:43 PM (IST)
Updated Date: Fri, 06 Feb 2026 04:44 PM (IST)
ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀਨੂੰ ਸ਼ਾਹ ਐੱਮਸੀ ਵੱਲੋਂ ਵਾਰਡ ਨੰਬਰ 1 ’ਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਮੌਕੇ ਵੀਨੂੰ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਸ ਵਕਤ ਤੋਂ ਆਮ ਲੋਕਾਂ ਦੀ ਸਿਹਤ ਨੂੰ ਸਭ ਤੋਂ ਉੱਚੀ ਤਰਜੀਹ ਦਿੱਤੀ ਜਾ ਰਹੀ ਹੈ। ਪਹਿਲਾਂ ਸੂਬੇ ਭਰ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਘਰੋਂ ਘਰੀ ਇਲਾਜ ਦੀ ਸਹੂਲਤ ਪਹੁੰਚਾਉਣ ਦਾ ਕੰਮ ਕੀਤਾ ਗਿਆ ਅਤੇ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨਾਲ ਸਬੰਧਤ ਰੱਖਦੇ ਕਰੀਬ ਤਿੰਨ ਕਰੋੜ ਤੋਂ ਵੱਧ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਕਰਵਾਉਣ ਦਾ ਸਿੱਧਾ ਲਾਭ ਮਿਲੇਗਾ। ਮਹਿੰਗੇ ਇਲਾਜ, ਪ੍ਰਾਈਵੇਟ ਹਸਪਤਾਲਾਂ ਦੇ ਭਾਰੀ ਬਿੱਲਾ ਤੇ ਕਰਜ਼ੇ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਵੱਲ ਇਹ ਯੋਜਨਾ ਇੱਕ ਮੀਲ ਪੱਥਰ ਸਾਬਿਤ ਹੋਵੇਗੀ ਅਤੇ ਹੁਣ ਪੈਸੇ ਦੀ ਘਾਟ ਕਾਰਨ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਦਾ ਇਲਾਜ ਨਹੀਂ ਰੁਕੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।