ਡੀਸੀਐੱਮ ਗਰੁੱਪ ਦੇ ਸਕੂਲਾਂ ਵਿਚ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਗਈ ਸ਼ਰਧਾਂਜਲੀ
ਡੀਸੀਐੱਮ ਗਰੁੱਪ ਦੇ ਸਕੂਲਾਂ ਵਿਚ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਗਈ ਸ਼ਰਧਾਂਜਲੀ
Publish Date: Wed, 15 Apr 2026 04:55 PM (IST)
Updated Date: Wed, 15 Apr 2026 04:57 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਦੇ ਮੌਕੇ ’ਤੇ ਡੀਸੀਐੱਮ ਗਰੁੱਪ ਵੱਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਵਿਸ਼ੇਸ਼ ਸਮਾਗਮ ਕਰਵਾਏ ਗਏ। ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਸਕੂਲ ਵਿਚ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੀ ਤਸਵੀਰ ’ਤੇ ਫੁੱਲਾਂ ਦੇ ਹਾਰ ਪਾਏ। ਬਾਬਾ ਸਾਹਿਬ ਨੇ ਹੀ ਦੇਸ਼ ਵਿਚ ਸਿੱਖਿਆ ਦੀ ਅਲਖ ਲਗਾ ਕੇ ਸਭ ਨੂੰ ਜਾਗਰੂਕ ਕੀਤਾ ਸੀ ਕਿ ਸਿੱਖਿਆ ਰਾਹੀਂ ਹੀ ਦੇਸ਼ ਦਾ ਨਿਰਮਾਣ ਸੰਭਵ ਹੈ। ਇਸ ਮੌਕੇ ਡਿਪਟੀ ਪ੍ਰਿੰਸੀਪਲ ਮਨੀਸ਼ ਬਾਂਗਾ, ਸੀਨੀਅਰ ਜੀਐੱਮ ਕਰਨਲ ਪਿਊਸ਼ ਬੇਰੀ (ਰਿਟਾ.), ਹੈੱਡ ਮਿਸਟਰੈਸ ਰਿਤਿਕਾ ਸੋਨੀ, ਡੀਜੀਐੱਮ ਐਡਮਿਨ ਅਨੂ ਸ਼ਰਮਾ, ਗੁਰਪਾਲ ਸਿੰਘ, ਨੀਰੂ ਅਰੋੜਾ, ਸੁਮਨ, ਸੀਮਾ ਓਬਰਾਏ, ਹੀਨਾ, ਅਸ਼ਵਿਲ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਡੀਸੀਐੱਮ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਬਾਬਾ ਸਾਹਿਬ ਦੀ ਤਸਵੀਰ ’ਤੇ ਫੁੱਲ ਭੇਟ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਕੇ ਉਨ੍ਹਾਂ ਨੂੰ ਸਮਾਜ ਵਿਚ ਸਨਮਾਨ ਦਿਵਾਇਆ ਸੀ।