14 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ, ਮਾਮਲਾ ਦਰਜ
14 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ, ਮਾਮਲਾ ਦਰਜ
Publish Date: Fri, 09 Jan 2026 03:04 PM (IST)
Updated Date: Sat, 10 Jan 2026 04:00 AM (IST)
14 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ, ਮਾਮਲਾ ਦਰਜ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿਖੇ ਗਸ਼ਤ ਅਤੇ ਚੈਕਿੰਗ ਦੌਰਾਨ 14 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਪੁਲਿਸ ਪਾਰਟੀ ਨੇ ਕਾਰਤਿਕ ਉਰਫ ਅੰਕੁਸ਼ ਪੁੱਤਰ ਸੰਨੀ ਵਾਸੀ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਲਾਈਟਾਂ ਵਾਲਾ ਚੌਕ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਸੂਚਨਾ ਮਿਲੀ ਕਿ ਪੈਂਪੀ ਉਰਫ ਰੈਂਬੋ ਪੁੱਤਰ ਮੁਸਫਤਾ ਵਾਸੀ ਗਵਾਲ ਟੋਲੀ ਫਿਰੋਜ਼ਪੁਰ ਕੈਂਟ ਜੋ ਹੈਰੋਇਨ ਵੇਖਣ ਦਾ ਆਦੀ ਹੈ ਤੇ ਇਸ ਵਕਤ ਬਿਜਲੀ ਘਰ ਰੋਡ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਉਡੀਕ ਕਰ ਰਿਹਾ ਹੈ। ਜੇਕਰ ਉਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਸ਼ਮਸ਼ਾਨਘਾਟ ਕੋਲ ਪੁੱਜੀ ਤਾਂ ਇਕ ਵਿਅਕਤੀ ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੱਲਾਂਵਾਲਾ ਵਾਰਡ ਨੰਬਰ 10 ਵੇਖ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।