ਹੈਰੋਇਨ ਸਮੇਤ ਦੋ ਗ੍ਰਿਫ਼ਤਾਰ, ਮਾਮਲਾ ਦਰਜ
24 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ, ਮਾਮਲਾ ਦਰਜ
Publish Date: Fri, 09 Jan 2026 03:01 PM (IST)
Updated Date: Sat, 10 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ, ਮਖੂ: ਥਾਣਾ ਸਿਟੀ ਜ਼ੀਰਾ ਅਤੇ ਥਾਣਾ ਮਖੂ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 24 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਜ਼ੀਰਾ ਪੁਲਿਸ ਦੇ ਐੱਚਸੀ ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਨੇੜੇ ਸੂਆ ਪੁਲ ਸਨ੍ਹੇਰ ਰੋਡ ਜ਼ੀਰਾ ਪੁੱਜੀ ਤਾਂ ਮੁਲਜ਼ਮ ਰਿੰਕੂ ਕੁਮਾਰ ਉਰਫ ਰਿੰਕਾ ਪੁੱਤਰ ਗੇਜਾ ਵਾਸੀ ਸਮਾਧੀ ਮੁਹੱਲਾ ਜ਼ੀਰਾ ਵਾਰਡ ਨੰਬਰ 11 ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਖੂ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਲਈ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਦਾਣਾ ਮੰਡੀ ਕੁਤਬਪੁਰਾ ਪੁੱਜੀ ਤਾਂ ਇਕ ਮੋਨਾ ਵਿਅਕਤੀ ਅਭੀਸ਼ੇਕ ਪੁੱਤਰ ਰਾਮ ਪਾਲ ਵਾਸੀ ਵਾਰਡ ਨੰਬਰ 4 ਜੱਲਾ ਚੋਂਕ ਮਖੂ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।