24 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ
24 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ
Publish Date: Tue, 07 Apr 2026 03:45 PM (IST)
Updated Date: Tue, 07 Apr 2026 03:47 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਥਾਣਾ ਕੈਂਟ ਫਿਰੋਜ਼ਪੁਰ ਤੇ ਥਾਣਾ ਮਮਦੋਟ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਵਿਅਕਤੀਆਂ ਨੂੰ 24 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਜਤਿੰਦਰ ਵਾਸੀ ਬਸਤੀ ਸੁੰਨਵਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਮਦੋਟ ਦੀ ਪੁਲਿਸ ਪਾਰਟੀ ਨੇ ਸੰਦੀਪ ਸਿੰਘ ਵਾਸੀ ਰੁਹੇਲਾ ਹਾਜ਼ੀ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।