4 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ
4 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ
Publish Date: Thu, 02 Apr 2026 04:12 PM (IST)
Updated Date: Fri, 03 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਐੱਸਐੱਸਪੀ ਭੁਪਿੰਦਰ ਸਿੰਘ ਅਤੇ ਡੀਐੱਸਪੀ ਜਸਵੀਰ ਸਿੰਘ ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕ ਦੇ ਅਧਾਰ ’ਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਲੱਖੋਕੇ ਬਹਿਰਾਮ ਦੇ ਏਐੱਸਆਈ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕ ਦੇ ਅਧਾਰ ’ਤੇ ਜਸਵੰਤ ਸਿੰਘ ਪੁੱਤਰ ਪਰਵਿੰਦਰ ਸਿੰਘ ਅਤੇ ਸੁਖਮੰਦਰ ਸਿੰਘ ਉਰਫ਼ ਗੋਰੀ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਰਾਊਕੇ ਹਿਠਾੜ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲੇ ਦੀ ਜਾਂਚ ਕਰ ਰਹੇ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਜਸਵੰਤ ਸਿੰਘ ਅਤੇ ਸੁਖਮੰਦਰ ਸਿੰਘ ’ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।