ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਮਖੂ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਇਕ ਪੰਨੀ ਤੇ ਲਾਇਟਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸਵੇਰ ਿਲੰਕ ਰੋਡ ਮਹਿਮੂਦ ਦੇਵਾ ਪਿੰਡ ਰੰਗਾ ਟਿੱਬੀ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ਤੇ ਇਕ ਮੋਟਰਸਾਈਕਲ ਤੇ ਦੋ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਿਸ ਪਾਰਟੀ ਨੂੰੰ ਵੇਖ ਕੇ ਭੱਜਣ ਲੱਗੇ ਤਾਂ ਉਨ੍ਹਾਂ ਨੁੰ ਘੇਰਾ ਪਾ ਕੇ ਗਿ੍ਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਜਦ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ, ਇਕ ਪੰਨੀ ਤੇ ਲਾਇਟਰ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਦੇਬਾ ਤੇ ਨਿਰਵੈਰ ਸਿੰਘ ਉਰਫ ਨਾਰਾ ਵਾਸੀਅਨ ਫੱਤਾ ਬੇੜਾ ਵਜੋਂ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।