ਚੋਰੀ ਦੀ ਕਾਰ ਸਮੇਤ ਦੋ ਗ੍ਰਿਫ਼ਤਾਰ
ਚੋਰੀ ਦੀ ਕਾਰ ਸਮੇਤ ਦੋ ਗ੍ਰਿਫਤਾਰ
Publish Date: Thu, 19 Feb 2026 04:05 PM (IST)
Updated Date: Fri, 20 Feb 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਥਾਣਾ ਕੈਂਟ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਚੋਰੀ ਦੀ ਇਕ ਕਾਰ ਸਮੇਤ ਗ੍ਰਿਫ਼੍ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਯੂਬ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਬੰਟੀ ਪੁੱਤਰ ਜੋਧਾ ਅਤੇ ਮਨੀ ਉਰਫ ਬਾਬਾ ਪੁੱਤਰ ਕਰਤਾਰ ਚੈਰੀ ਵਾਸੀਅਨ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਜੋ ਰਾਤ ਸਮੇਂ ਬੰਦ ਦੁਕਾਨਾਂ ਤੇ ਘਰਾਂ ਵਿਚੋਂ ਚੋਰੀਆਂ ਕਰਨ ਦੇ ਆਦੀ ਹਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਵੀ ਦਿੱਲੀ ਗੇਟ ਅੰਦਰਵਾਰ ਫਿਰੋਜ਼ਪੁਰ ਸ਼ਹਿਰ ਤੇ ਫਰੀਦਕੋਟ ਏਰੀਏ ਵਿਚ ਵੀ ਚੋਰੀ ਕੀਤੀ ਸੀ। ਮੁਖਬਰ ਨੇ ਦੱਸਿਆ ਕਿ ਤੇ ਉਹ ਅੱਜ ਵੀ ਚੋਰੀ ਕੀਤੀ ਹੋਈ ਕਾਰ ਨੰਬਰ ਪੀਬੀ 05 ਪੀ 6362 ਅਲਟੋ ਵਿਚ ਸਵਾਰ ਹੋ ਕੇ ਦਾਣਾ ਮੰਡੀ ਰੱਖੜੀ ਰੋਡ ਮਾਰਕੀਟ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਖੜ੍ਹੇ ਕਿਸੇ ਚੋਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੀ ਇਕ ਅਲਟੋ ਕਾਰ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।