ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗ੍ਰਿਫਤਾਰ
Publish Date: Thu, 05 Mar 2026 03:28 PM (IST)
Updated Date: Fri, 06 Mar 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੋਪਾਲ ਉਰਫ ਪਵਨ ਪੁੱਤਰ ਬਖੂ ਰਾਮ ਵਾਸੀ ਗੋਲਬਾਗ ਸੋਕੜ ਨਹਿਰ ਫਿਰੋਜ਼ਪੁਰ ਸ਼ਹਿਰ ਅਤੇ ਸੋਨੂੰ ਪੁੱਤਰ ਬਿਕਰਮ ਵਾਸੀ ਬਾਨੋ ਵਾਲਾ ਵਿਹੜਾ ਸੁੰਦਰ ਨਗਰ ਫਿਰੋਜ਼ਪੁਰ ਸ਼ਹਿਰ ਜੋ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਤੇ ਅੱਜ ਵਿਚ ਮੋਟਰਸਾਈਕਲ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਐੱਚਐੱਫ ਡੀਲਕਸ ਬਿਨਾਂ ਨੰਬਰੀ ਬਰਾਮਦ ਕੀਤੇ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।