ਸਟਾਫ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 2478 ਰਾਹੀਂ ਗੁਰਤੇਜ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਮਿਤੀ 30 ਜੂਨ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਬੈਰਕ ਨੰਬਰ 9 ਦੀ ਅਚਾਨਕ ਤਲਾਸ਼ੀ ਕੀਤੀ ਗਈ ਤਾਂ ਬੈਰਕ ਦੀ ਬੈਕਸਾਈਡ ਤੋਂ 1 ਮੋਬਾਇਲ ਫੋਨ ਤੇ ਸਿਮ ਕਾਰਡ ਲਵਾਰਿਸ ਅਤੇ 1 ਮੋਬਾਇਲ ਫੋਨ ਬਿਨਾਂ ਸਿਮ ਬਰਾਮਦ ਹੋਇਆ। ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।