ਦੋ ਨਵ ਨਿਯੁਕਤ ਮੈਡੀਕਲ ਅਫਸਰਾਂ ਨੇ ਜੁਆਇੰਨ ਕੀਤਾ
ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਦੋ ਨਵ ਨਿਯੁਕਤ ਮੈਡੀਕਲ ਅਫਸਰਾਂ ਨੇ ਜੁਆਇੰਨ ਕੀਤਾ
Publish Date: Tue, 03 Feb 2026 04:56 PM (IST)
Updated Date: Tue, 03 Feb 2026 04:59 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਹਤ ਵਿਭਾਗ ਫ਼ਿਰੋਜ਼ਪੁਰ ਵਿਖੇ ਅੱਜ 2 ਨਵੇਂ ਨਵ ਨਿਯੁਕਤ ਮੈਡੀਕਲ ਅਫ਼ਸਰਾਂ ਨੇ ਜੁਆਇੰਨ ਕੀਤਾ। ਇਸ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜੁਆਇਨਿੰਗ ਦੀ ਕਾਰਵਾਈ ਪੂਰੀ ਕੀਤੀ ਗਈ। ਡਾ. ਸਮਾਈਲ ਪ੍ਰੀਤ ਸਿਵਲ ਹਪਸਤਾਲ ਫਿਰੋਜ਼ਪੁਰ ਅਤੇ ਡਾ. ਨਵਦੀਪ ਸਿੰਘ ਸਬ ਡਵੀਜ਼ਨ ਹਸਪਤਾਲ ਜ਼ੀਰਾ ਵਿਖੇ ਆਪਣੀਆਂ ਸੇਵਾਵਾਂ ਦੇਣਗੇ। ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਿਹਤ ਸੰਸਥਾਨਾਂ ਵਿਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਪੂਰਾ ਕਰਨ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਆਮ ਲੋਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਨੇ ਮਰੀਜ਼ਾਂ ਨਾਲ ਸੁਚੱਜਾ ਅਤੇ ਸੰਵੇਦਨਸ਼ੀਲ ਵਿਹਾਰ ਕਰਨ, ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਵੇਂ ਮੈਡੀਕਲ ਅਫ਼ਸਰਾਂ ਦੇ ਆਉਣ ਨਾਲ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਸੀਨੀਅਰ ਸਹਾਇਕ ਕ੍ਰਿਸ਼ਨ ਕੁਮਾਰ, ਪੀਏ ਵਿਕਾਸ ਕਾਲੜਾ ਵੀ ਮੌਜ਼ੂਦ ਸੀ।