
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਥਾਣਾ ਘੱਲ ਖੁਰਦ ਦੇ ਇਲਾਕੇ ਵਿਚ ਹੋਏ ਇਕ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਨੂੰ ਜਸਪ੍ਰੀਤ ਕੌਰ ਵਾਸੀ ਚੰਦ ਬਾਜਾ, ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਸ ਦਾ ਪਤੀ ਸੋਹਣ ਸਿੰਘ ਤੇ ਪਰਮਜੀਤ ਸਿੰਘ ਦੋਵੇਂ ਵਾਸੀ ਚੰਦ ਬਾਜਾ ਤੋਂ ਜਦੋਂ ਜੰਡਵਾਲਾ ਕੱਟ ਪਾਸ ਮੌਜ਼ੂਦ ਸਨ ਤਾਂ ਇਕ ਤੇਜ਼ ਰਫ਼ਤਾਰ ਗੱਡੀ (ਪੀਬੀ 032 ਬੀਐੱਮ 0074) ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਗੱਡੀ ਦਾ ਅਣਪਛਾਤਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।