7 ਗ੍ਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ, ਮਾਮਲਾ ਦਰਜ
7 ਗ੍ਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ, ਮਾਮਲਾ ਦਰਜ
Publish Date: Sat, 25 Apr 2026 04:28 PM (IST)
Updated Date: Sat, 25 Apr 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਲਈ ਇਲਾਕੇ ਵਿਚ ਰਵਾਨਾ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਦੋਸ਼ੀਅਨ ਲਵਪ੍ਰੀਤ ਸਿੰਘ ਉਰਫ ਸ਼ਿਵਾ ਪੁੱਤਰ ਗੁਰਪਿੰਦਰ ਸਿੰਘ ਵਾਸੀ ਬਸਤੀ ਮਾਛੀਆ ਜ਼ੀਰਾ ਅਤੇ ਸੁਮੀਰ ਸਿੰਘ ਪੁੱਤਰ ਰਾਜੂ ਵਾਸੀ ਬਸਤੀ ਮਾਛੀਆ ਜ਼ੀਰਾ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।