ਬੀਐੱਨਐੱਸ ਸਕੂਲ ਦੀਆਂ ਦੋ ਵਿਦਿਆਰਥਣਾਂ ਮੈਰਿਟ ’ਚ
ਬੀ.ਐੱਨ.ਐੱਸ. ਮੈਮੋਰੀਅਲ ਹਾਈ ਸਕੂਲ ਦੀਆਂ ਦੋ ਵਿਦਿਆਰਥਣਾ ਮੈਰਿਟ ਸੂਚੀ ਵਿੱਚ ਆਈਆਂ
Publish Date: Sat, 11 Apr 2026 06:43 PM (IST)
Updated Date: Sat, 11 Apr 2026 06:47 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬੀ.ਐੱਨ.ਐਸ. ਮੈਮੋਰੀਅਲ ਹਾਈ ਸਕੂਲ ਖਾਈ ਫੇਮੇ ਕੀ ਨੇ ਪੀ.ਐੱਸ.ਈ.ਬੀ. ਜਮਾਤ 8ਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ਵਿਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਸੂਬਾ ਪੱਧਰ ‘ਤੇ ਉੱਚ ਰੈਂਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।ਵਿਦਿਆਰਥਣ ਏਕਮਨੂਰ ਕੌਰ ਨੇ 600 ਵਿੱਚੋਂ 588 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 12ਵੀਂ ਰੈਂਕ ਹਾਸਲ ਕੀਤੀ। ਇਸੇ ਤਰ੍ਹਾਂ ਗੁਰਨੂਰਦੀਪ ਕੌਰ ਨੇ 600 ਵਿੱਚੋਂ 585 ਅੰਕ ਲੈ ਕੇ 15ਵੀਂ ਰੈਂਕ ਆਪਣੇ ਨਾਮ ਕੀਤੀ। ਦੋਵਾਂ ਵਿਦਿਆਰਥਣਾਂ ਦੀ ਇਸ ਉਪਲਬੱਧੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ।ਸਕੂਲ ਪ੍ਰਬੰਧਕ ਕਮੇਟੀ ਅਤੇ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਲਗਨ, ਮਹਿਨਤ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ। ਸਕੂਲ ਦੇ ਚੇਅਰਮੈਨ ਵਿਜੇ ਸ਼ਰਮਾ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਇਹ ਸਭ ਸਕੂਲ ਦੇ ਸਟਾਫ ਅਤੇ ਬੱਚਿਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਮਾਪਿਆਂ ਨੇ ਵੀ ਆਪਣੀਆਂ ਧੀਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਜਤਾਈ ਅਤੇ ਸਕੂਲ ਦਾ ਧੰਨਵਾਦ ਕੀਤਾ। ਇਲਾਕੇ ਦੇ ਲੋਕਾਂ ਵੱਲੋਂ ਵੀ ਦੋਵਾਂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਾਬਤ ਹੋਵੇਗੀ।