ਜਨਗਣਨਾ-2027 ਸਬੰਧੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ
ਜਨਗਣਨਾ-2027 ਕਰਵਾਉਣ ਸਬੰਧੀ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਟਰੇਨਿੰਗ ਆਯੋਜਿਤ ਕਰਵਾਈ ਗਈ
Publish Date: Sat, 07 Mar 2026 05:27 PM (IST)
Updated Date: Sat, 07 Mar 2026 05:30 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਹਿਲੇ ਫੇਜ਼ ਤਹਿਤ 6 ਅਤੇ 7 ਮਾਰਚ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼ ਪੰਜਾਬ, ਚੰਡੀਗੜ੍ਹ ਤੋਂ ਆਏ ਆਰਪੀ ਸਿੰਘ, ਸੰਯੁਕਤ ਡਾਇਰੈਕਟਰ ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ ਅਤੇ ਕਾਰਤਿਕ ਆਰਿਆ ਜ਼ਿਲ੍ਹਾ ਕੋਆਰਡੀਨੇਟਰ ਫਿਰੋਜ਼ਪੁਰ ਵੱਲੋਂ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਚਾਰਜ ਸੈਂਸਜ਼ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਸ ਨੂੰ ਵਿਸਥਾਰ ਨਾਲ ਸੈਂਸਜ਼-2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਟ੍ਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ- ਪ੍ਰਿੰਸੀਪਲ ਸੈਂਸਸ ਅਫਸਰ ਦੀਪਸਿਖ਼ਾ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਯੁਕਤ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼ ਪੰਜਾਬ ਆਰਪੀ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ, ਜਿਸ ਸਬੰਧੀ ਪੋਰਟਲ 30 ਅਪ੍ਰੈਲ ਤੋਂ 13 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ -ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਦੀਪਸਿਖ਼ਾ ਸ਼ਰਮਾ ਵੱਲੋਂ ਸਾਰੇ ਚਾਰਜ ਸੈਂਸਜ਼ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਸ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜ਼ਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਸੈਂਸਜ਼-2027 ਦੇ ਕੰਮ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਬਿਨ੍ਹਾਂ ਕਿਸੇ ਸ਼ਨਾਖਤੀ ਕਾਰਡ ਵਾਲੇ ਵਿਅਕਤੀ ਨੂੰ ਕੋਈ ਵੀ ਸੂਚਨਾ ਮੁਹੱਈਆ ਨਾ ਕਰਵਾਈ ਜਾਵੇ। ਇਸ ਮੌਕੇ ਅਭਿਸ਼ੇਕ ਸ਼ਰਮਾ ਐੱਸਡੀਐੱਮ ਫਿਰੋਜ਼ਪੁਰ, ਅਰਵਿੰਦਰ ਪਾਲ ਸਿੰਘ ਐੱਸਡੀਐੱਮ ਜ਼ੀਰਾ, ਬੇਅੰਤ ਸਿੰਘ ਐੱਸਡੀਐੱਮ ਗੁਰੂਹਰਸਹਾਏ, ਗੁਰਿੰਦਰ ਸਿੰਘ ਡਿਪਟੀ ਈਐੱਸ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।