- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਹਰਗੋਬਿੰਦਪੁਰਾ ਦੇ ਵਸਨੀਕ ਛੋਟੇ ਕਿਸਾਨ ਬਗੀਚਾ ਸਿੰਘ ਪੁੱਤਰ ਬਿਸ਼ਨ ਸਿੰਘ ਨੇ ਕਰਜ਼ੇ ਦੇ ਬੋਝ ਤੋਂ ਤੰਗ ਆ ਕੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਮ੍ਰਿਤਕ ਕਿਸਾਨ ਦੇ ਪੁੱਤਰ ਅਤੇ ਮੌਕੇ ’ਤੇ ਪਹੁੰਚੇ ਕਿਸਾਨ ਆਗੂਆਂ ਨੇ ਦੱਸਿਆ ਕਿ ਬਗੀਚਾ ਸਿੰਘ ਦੇ ਸਿਰ ’ਤੇ ਪੰਜਾਬ ਨੈਸ਼ਨਲ ਬੈਂਕ ਦੀ ਹਾਮਦ ਬ੍ਰਾਂਚ ਦਾ ਲਗਭਗ 7 ਤੋਂ 8 ਲੱਖ ਰੁਪਏ ਦਾ ਕਰਜ਼ਾ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਵਿਚ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਰਗੋਬਿੰਦ ਪੁਰਾ (ਅਲਫੂ ਕੇ) ਤੋਂ ਸਾਹਮਣੇ ਆਇਆ ਹੈ, ਜਿੱਥੇ ਬੈਂਕ ਦੇ ਕਰਜ਼ੇ ਤੋਂ ਪਰੇਸ਼ਾਨ ਇਕ ਛੋਟੇ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਹਰਗੋਬਿੰਦਪੁਰਾ ਦੇ ਵਸਨੀਕ ਛੋਟੇ ਕਿਸਾਨ ਬਗੀਚਾ ਸਿੰਘ ਪੁੱਤਰ ਬਿਸ਼ਨ ਸਿੰਘ ਨੇ ਕਰਜ਼ੇ ਦੇ ਬੋਝ ਤੋਂ ਤੰਗ ਆ ਕੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਮ੍ਰਿਤਕ ਕਿਸਾਨ ਦੇ ਪੁੱਤਰ ਅਤੇ ਮੌਕੇ ’ਤੇ ਪਹੁੰਚੇ ਕਿਸਾਨ ਆਗੂਆਂ ਨੇ ਦੱਸਿਆ ਕਿ ਬਗੀਚਾ ਸਿੰਘ ਦੇ ਸਿਰ ’ਤੇ ਪੰਜਾਬ ਨੈਸ਼ਨਲ ਬੈਂਕ ਦੀ ਹਾਮਦ ਬ੍ਰਾਂਚ ਦਾ ਲਗਭਗ 7 ਤੋਂ 8 ਲੱਖ ਰੁਪਏ ਦਾ ਕਰਜ਼ਾ ਸੀ।
ਖੇਤੀਬਾੜੀ ਵਿਚ ਲਗਾਤਾਰ ਹੋ ਰਹੇ ਘਾਟੇ ਅਤੇ ਫ਼ਸਲਾਂ ਦੇ ਢੁੱਕਵੇਂ ਭਾਅ ਨਾ ਮਿਲਣ ਕਰ ਕੇ ਜ਼ਮੀਨ ਦੀ ਆਮਦਨ ਨਾਲ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਵੀ ਬਹੁਤ ਮੁਸ਼ਕਿਲ ਹੋ ਗਿਆ ਸੀ। ਇਸ ਆਰਥਿਕ ਮੰਦਹਾਲੀ ਕਾਰਨ ਉਹ ਬੈਂਕ ਦਾ ਕਰਜ਼ਾ ਮੋੜਨ ਵਿਚ ਬਿਲਕੁਲ ਅਸਮਰਥ ਸੀ। ਜਾਣਕਾਰੀ ਅਨੁਸਾਰ ਬੈਂਕ ਵੱਲੋਂ ਕਰਜ਼ਾ ਵਸੂਲੀ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਦੀ 16 ਜੁਲਾਈ ਨੂੰ ਤਾਰੀਖ਼ ਸੀ। ਅਦਾਲਤੀ ਕਾਰਵਾਈ ਤੋਂ ਬਾਅਦ ਕਿਸਾਨ ਬਗੀਚਾ ਸਿੰਘ ਨੂੰ ਆਪਣੀ ਜ਼ਮੀਨ ਕੁਰਕ ਹੋਣ ਦਾ ਭਾਰੀ ਡਰ ਸਤਾ ਰਿਹਾ ਸੀ, ਜਿਸ ਕਰ ਕੇ ਉਹ ਗੰਭੀਰ ਮਾਨਸਿਕ ਸਦਮੇ ਵਿੱਚੋਂ ਲੰਘ ਰਿਹਾ ਸੀ। ਇਸੇ ਮਾਨਸਿਕ ਪਰੇਸ਼ਾਨੀ ਕਾਰਨ 25 ਜੁਲਾਈ ਦੀ ਸ਼ਾਮ ਨੂੰ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਹਾਲਤ ਵਿਗੜਨ ’ਤੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲਿਆ। ਪੁਲਿਸ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।