
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਦੇ ਸੱਦੇ ਤਹਿਤ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਦਿੱਤਾ ਮੰਗ ਪੱਤਰ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਡੀਸੀ ਦਫ਼ਤਰ ਡੀਸੀ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਨਾਮ ਡੀਸੀ ਫਿਰੋਜ਼ਪੁਰ ਰਾਹੀਂ ਮੰਗ ਪੱਤਰ ਦਿੱਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਬੀਕੇਯੂ ਬਹਿਰਾਮ ਕੇ ਚਮਕੌਰ ਸਿੰਘ ਉਸਮਾਨਵਾਲਾ, ਬੀਕੇਯੂ ਕ੍ਰਾਂਤੀਕਾਰੀ ਬਲਦੇਵ ਸਿੰਘ ਜ਼ੀਰਾ, ਕਿਸਾਨ ਮਜ਼ਦੂਰ ਮੋਰਚਾ ਮਲਕੀਤ ਸਿੰਘ ਗੁਲਾਮੀ ਵਾਲਾ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ, ਜ਼ਮੀਨ, ਰੁਜ਼ਗਾਰ ਤੇ ਪੇਂਡੂ ਅਰਥ-ਚਾਰੇ ਨਾਲ ਜੁੜੇ ਗੰਭੀਰ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰਾਂ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਸ ਨਾਲ ਵੱਧ ਕਿਸਾਨਾਂ, ਮਜ਼ਦੂਰਾਂ ਤੇ ਪਿੰਡ ਦੇ ਲੋਕਾਂ ਨੂੰ ਪ੍ਰਭਾਵਿਤ ਹੋਣਾ ਪੈਣਾ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬੀਜ ਬਿੱਲ ਐਕਟ 2025, ਜੀ ਰਾਮ ਜੀ ਐਕਟ 2025, ਬਿਜਲੀ ਸੋਧ ਬਿਲ ਨੂੰ ਰੱਦ ਕਰਕੇ ਪ੍ਰੀਪੇਡ ਮੀਟਰ ਲਾਉਣੇ ਬੰਦ ਕੀਤੇ ਜਾਣ, ਭਾਰਤ-ਅਮਰੀਕਾ ਵਪਾਰਕ ਸਮਝੌਤੇ ਰੱਦ ਕਰਨ ਦੇ ਨਾਲ-ਨਾਲ ਸ਼ੰਬੂ ਤੇ ਖਨੌਰੀ ਮੋਰਚਿਆਂ ਵਿਚੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਜਬਤ ਤੇ ਲੁੱਟਿਆ ਸਾਮਾਨ ਵਾਪਸ ਕੀਤਾ ਜਾਵੇ। ਆਬਾਦਕਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਪੰਜਾਬ ਦੀ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਕਰਕੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸੇ ਵੀ ਪ੍ਰੋਜੈਕਟ ਲਈ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਦੀ ਸਹਿਮਤੀ ਨਾਲ ਉਚਿੱਤ ਮੁਆਵਜੇ ਦੇ ਕੇ ਲਈ ਜਾਵੇ, ਪੰਜਾਬ ਸਰਕਾਰ ਵਲੋਂ ਬਾਸਮਤੀ, ਮੱਕੀ, ਮੂੰਗੀ, ਸਰੋਂ ਤੇ ਆਲੂ ਦੀ ਫਸਲ ਆਪਣੇ ਪੱਧਰ ਤੇ ਐੱਮਐੱਸਪੀ ਤੋਂ ਉੱਪਰ ਲਾਭਕਾਰੀ ਭਾਅ ਤੇ ਖਰੀਦ ਯਕੀਨੀ ਬਣਾਈ ਜਾਵੇ ਤੇ ਕਿਸਾਨਾਂ ਦੀ ਮੰਡੀਆਂ ਵਿਚ ਹੋ ਰਹੀ ਲੁੱਟ ਨੂੰ ਬੰਦ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਖਤਮ ਕੀਤਾ ਜਾਵੇ ਤੇ ਹੜ੍ਹਾਂ ਨਾਲ ਹੋਏ ਪਿਛਲੇ ਨੁਕਸਾਨ ਦੀ ਭਰਪਾਈ ਤੇ ਪਾਣੀ ਦੇ ਵੱਧ ਰਹੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਠੋਸ ਨੀਤੀ ਬਣਾ ਕੇ ਕੰਮ ਕੀਤਾ ਜਾਵੇ, ਮਨਰੇਗਾ ਨੂੰ ਪਹਿਲੇ ਸਰੂਪ ਵਿਚ ਨਿਰੰਤਰ ਜਾਰੀ ਰੱਖਿਆ ਜਾਵੇ। ਮੱਲਾਂਵਾਲਾ ਤੋਂ ਪੱਟੀ ਘਰਿਆਲਾ ਰੇਲਵੇ ਲਾਈਨ ਕਿਸਾਨਾਂ ਦੀ ਸਹਿਮਤੀ ਲਈ ਜਾਵੇ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਅਮਨਦੀਪ ਸਿੰਘ ਕੱਚਰਭੰਨ, ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ, ਗੁਰਮੇਲ ਸਿੰਘ ਫੱਤੇਵਾਲਾ ਨਰਿੰਦਰਪਾਲ ਸਿੰਘ ਜਤਾਲਾ, ਸੁਰਜੀਤ ਸਿੰਘ ਫੌਜ਼ੀ, ਬਹਿਰਾਮ ਕੇ ਜਥੇਬੰਦੀ ਤੋਂ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ, ਗੁਰਬਾਜ਼ ਸਿੰਘ, ਵੀਰ ਸਿੰਘ, ਕ੍ਰਾਂਤੀਕਾਰੀ ਤੋਂ ਜ਼ਿਲਾ ਪਧਾਨ ਗੁਰਪ੍ਰੀਤ ਸਿੰਘ, ਗੁਰਭਾਗ ਸਿੰਘ ਮਰੂੜ, ਜੁਗਰਾਜ ਸਿੰਘ, ਆਦਿ ਆਗੂ ਹਾਜ਼ਰ ਸਨ।