ਕਿਸਾਨਾਂ ਮਜ਼ਦੂਰਾਂ ਵੱਲੋਂ ਹੱਕਾਂ ਮੰਗਾਂ ਦੀ ਪੂਰਤੀ ਲਈ ਮੱਲਾਂਵਾਲਾ ਰੇਲਵੇ ਟਰੈਕ ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੇਐੱਮਐੱਮ ਦੇ ਸੱਦੇ ਤਹਿਤ ਕਿਸਾਨਾਂ ਮਜ਼ਦੂਰਾਂ ਵੱਲੋਂ ਆਪਣੀਆਂ ਹੱਕਾਂ ਮੰਗਾਂ ਦੀ ਪੂਰਤੀ ਲਈ ਮੱਲਾਂਵਾਲਾ ਰੇਲਵੇ ਟਰੈਕ ਤੇ ਅਣਮਿੱਥੇ ਸਮੇਂ
Publish Date: Thu, 17 Sep 2026 03:40 PM (IST)
Updated Date: Fri, 18 Sep 2026 04:02 AM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਕਿਸਾਨ ਮਜ਼ਦੂਰ ਮੋਰਚੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਰੇਲਵੇ ਟਰੈਕ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾਂ, ਧਰਮ ਸਿੰਘ ਸਿੱਧੂ ਸਰਜੀਤ ਸਿੰਘ ਫੌਜੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ, ਇਸ ਤੋਂ ਪਹਿਲਾਂ ਕਿਸਾਨਾਂ ਮਜ਼ਦੂਰਾਂ ਵੱਲੋਂ 31 ਅਗਸਤ ਨੂੰ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਧਰਨੇ ਲਾ ਕੇ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦੇ ਕੇ 14 ਸਤੰਬਰ ਤੋਂ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਸ਼ਾਂਤਮਈ ਧਰਨੇ ਦਿੱਤੇ ਜਾ ਰਹੇ ਸਨ ਤੇ ਆਪਣੀਆਂ ਮੰਗਾਂ ਨੂੰ ਮੰਗਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਦੇ ਕੰਨਾਂ ਉੱਤੇ ਕੋਈ ਵੀ ਜੂ ਨਹੀਂ ਸਰਕ ਰਹੀ ਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਰਲਾ ਦੀ ਤਰਜ ਤੇ ਫਸਲਾਂ ਦੀ ਐੱਮਐੱਸਪੀ ਪੱਕੀ ਕਰੇ, ਆਬਾਦਕਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜੇ ਮੁਆਫ ਕੀਤੇ ਜਾਣ, ਹੜਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਤੁਰੰਤ ਕੀਤੀ ਜਾਵੇ, ਲੈਂਡ ਪੋਲਿੰਗ ਨੀਤੀ ਪੋਲਿਸੀ ਤੁਰੰਤ ਰੱਦ ਕੀਤੀ ਤੇ ਜ਼ਬਰੀ ਜ਼ਮੀਨਾਂ ਖੋਹਣੀਆ ਬੰਦ ਕੀਤੀਆਂ ਜਾਣ, ਬਿਜਲੀ ਐਕਟ ਸੋਧ ਬਿੱਲ 2025 ਰੱਦ ਕਰਕੇ ਸਮਾਰਟ ਚਿੱਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਭਾਰਤ ਅਮਰੀਕਾ ਟਰੇਡ ਡੀਲ ਸਮਝੌਤੇ ਰੱਦ ਕੀਤੇ ਜਾਣ, ਗੰਨੇ ਦੇ ਬਿੱਲ ਬਕਾਏ ਤੁਰੰਤ ਜਾਰੀ ਕੀਤੇ ਜਾਣ, ਨਸ਼ਿਆਂ ਦੇ ਸੁਦਾਗਰਾਂ ਤੇ ਨਕੇਲ ਕੱਸੀ ਜਾਵੇ, ਦਫ਼ਤਰਾਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਬੰਦ ਕੀਤਾ ਜਾਵੇ, ਨੌਜਵਾਨਾਂ ਨੂੰ ਨੌਕਰੀਆਂ ਮੁੱਹਈਆ ਕਰਵਾਈਆਂ ਜਾਣ। ਇਸ ਮੌਕੇ ਰਣਜੀਤ ਸਿੰਘ ਖੱਚਰ ਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕੱਚਰਭੰਨ, ਗੁਰਮੇਲ ਸਿੰਘ ਫੱਤੇਵਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਮੰਗਲ ਸਿੰਘ ਸਵਾਈਕੇ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ ਸਾਬੂਆਣਾ, ਅਵਤਾਰ ਸਿੰਘ ਬੱਗੇ ਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਸਾਹਿਬ ਸਿੰਘ ਦੀਨੇਕੇ, ਰਜਿੰਦਰ ਸਿੰਘ ਫੁਲਰਵਾਨ, ਕੁਲਦੀਪ ਸਿੰਘ ਮੱਤੜ, ਕੰਵਲਦੀਪ ਸਿੰਘ ਠੱਠਾ, ਗੁਰਮੀਤ ਸਿੰਘ ਚੱਬਾ, ਅਮਰਜੀਤ ਸਿੰਘ ਸੰਤੂ ਵਾਲਾ, ਮੱਖਣ ਸਿੰਘ ਵਾੜਾ, ਚਮਕੌਰ ਸਿੰਘ ਵਰਨਾਲਾ, ਫੁੰਮਣ ਸਿੰਘ ਰਾਉਕੇ, ਲਖਵਿੰਦਰ ਸਿੰਘ ਵਸਤੀ ਨਾਮਦੇਵ,ਆਰ ਕੇ ਜੀਰਾ, ਵਰਿੰਦਰ ਸਿੰਘ ਕੱਸੋਆਣਾ, ਬਚਿੱਤਰ ਸਿੰਘ ਦੂਲੇਵਾਲਾ, ਜਮਸ਼ੇਰ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਜਗਰੂਪ ਸਿੰਘ ਟਿੱਬੀ, ਪਿਆਰਾ ਸਿੰਘ ਘੁੱਦੂਵਾਲਾ, ਸਾਹਿਬ ਸਿੰਘ ਤਲਵੰਡੀ,ਮੇਜਰ ਸਿੰਘ ਗਜਨੀ ਵਾਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ ।