- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀਸੀ, ਐੱਸ.ਐੱਸ.ਪੀ,ਐੱਸ.ਡੀ.ਐੱਮ. ਵੱਲੋਂ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਤਹਿਤ ਅੱਜ ਗੁਰੂਹਰਸਹਾਏ ਦੀ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਡਰੱਗ ਹੌਟਸਪੌਟ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਕਾਰਜਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦਾ ਮੁੱਖ ਮਕਸਦ ਡਰੱਗ ਹੌਟਸਪੌਟ ਖੇਤਰਾਂ ਵਿੱਚੋਂ ਨਸ਼ਿਆਂ ਦੇ ਪ੍ਰਭਾਵ ਨੂੰ ਖ਼ਤਮ ਕਰਨਾ, ਇਲਾਕੇ ਦੀ ਸਫ਼ਾਈ ਅਤੇ ਵਾਤਾਵਰਣ ਵਿੱਚ ਸੁਧਾਰ ਲਿਆਉਣਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਆਪਸੀ ਤਾਲਮੇਲ ਨਾਲ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਡੀਐੱਸਪੀ ਗੁਰੂਹਰਸਹਾਏ ਤੇਜਿੰਦਰ ਪਾਲ ਸਿੰਘ, ਹਿਮਾਂਸ਼ੂ ਆਈ.ਏ.ਐੱਸ. (ਅੰਡਰ ਟਰੇਨਿੰਗ) ਵੀ ਹਾਜ਼ਰ ਸਨ।