ਭਾਰਤ-ਅਮਰੀਕਾ ਸਮਝੋਤਾ ਖੇਤੀਬਾੜੀ ਨੂੰ ਕਰੇਗਾ ਪ੍ਰਭਾਵਿਤ
ਕਿਸਾਨ ਮਜ਼ਦੂਰ ਮੋਰਚੇ ਦੇ ਤਹਿਤ 21 ਨੂੰ ਸ਼ਹੀਦ ਸ਼ੁਭਕਰਨ ਸਿੰਘ ਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ
Publish Date: Wed, 18 Feb 2026 03:59 PM (IST)
Updated Date: Wed, 18 Feb 2026 04:03 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕੋਰ ਕਮੇਟੀ ਮੈਂਬਰਾਂ ਦੀ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਦੇ ਗ੍ਰਹਿ ਵਿਖੇ ਲੰਘੀ ਦੇਰ ਰਾਤ ਦੌਰਾਨ ਹੋਈ, ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਸ਼ਾਮਲ ਹੋਏ। ਮੀਟਿੰਗ ਜਾਣਕਾਰੀ ਸਾਂਝੀ ਕਰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ 21 ਫ਼ਰਵਰੀ ਨੂੰ ਫਿਰੋਜ਼ਪੁਰ ਦੀ ਛਾਉਣੀ ਦਾਣਾ ਮੰਡੀ ਵਿਖੇ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਦਿੱਲੀ ਅੰਦੋਲਨ -1 ਤੇ ਸ਼ੰਬੂ, ਖਨੌਰੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ। ਸਾਰੇ ਆਗੂਆਂ ਨੂੰ ਵੱਖ ਵੱਖ ਕੰਮਾਂ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤੇ ਲੋਕਾਂ ਨੂੰ ਵੱਧ ਤੋਂ ਵੱਧ ਬੀਬੀਆਂ, ਬੱਚਿਆਂ ਸਮੇਤ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਦੇ ਕੀਤੇ ਜਾ ਰਹੇ ਲੋਕ ਮਾਰੂ ਸਮਝੌਤੇ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਤੇ ਖੇਤੀ ਸੈਕਟਰ ਤੇ ਦੇਸ਼ ਦੀ ਆਤਮਨਿਰਭਰਤਾ ਦੀ ਹੌਂਦ ਲਈ ਵੱਡਾ ਖ਼ਤਰਾ ਦੱਸਿਆ। ਕਿਸਾਨ ਆਗੂਆਂ ਵਲੋਂ ਸਾਰੇ ਹੀ ਜ਼ਿਲੇ ਦੀ ਪ੍ਰੈਸ ਨੂੰ ਸ਼ਹੀਦਾਂ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ। ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜ਼ੀ, ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ, ਮੰਗਲ ਸਿੰਘ ਸਵਾਈਕੇ, ਗੁਰਦਿਆਲ ਸਿੰਘ ਟਿੱਬੀ ਆਦਿ ਆਗੂ ਹਾਜ਼ਰ ਸਨ।