ਰੇਲਵੇ ਬਸਤੀ ਗੁਰੂਹਰਸਹਾਏ ਦੇ ਕਈ ਪਰਿਵਾਰਾਂ ਭਾਜਪਾ ਦੇ ਬੇੜੇ ’ਚ ਸਵਾਰ
ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ’ਚ ਰੇਲਵੇ ਬਸਤੀ ਦੇ 2 ਦਰਜਨ ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ
Publish Date: Tue, 24 Feb 2026 03:21 PM (IST)
Updated Date: Tue, 24 Feb 2026 03:25 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ: ਭਾਜਪਾ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਰੇਲਵੇ ਬਸਤੀ ਦੇ ਦੋ ਦਰਜਨ ਪਰਿਵਾਰਾਂ ਨੇ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਸ਼ਮੂਲੀਅਤ ਮੌਕੇ ਦੀਪਕ ਸ਼ਰਮਾ ਵੱਲੋਂ ਭਾਜਪਾ ਦੇ ਕਮਲ ਦੇ ਫੁੱਲ ਵਾਲੇ ਸਿਰੋਪੇ ਪਾ ਕੇ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਗਿਆ। ਦੀਪਕ ਸ਼ਰਮਾ ਨੇ ਕਿਹਾ ਕਿ ਭਾਜਪਾ ਉਹ ਪਾਰਟੀ ਹੈ ਜੋ ਦੇਸ਼ ਦੇ 145 ਕਰੋੜ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਗੈਸ ਚੁੱਲ੍ਹਾ, ਮਕਾਨ, ਰੋਜ਼ਗਾਰ ਅਤੇ ਮਹਿਲਾ ਸਸ਼ਕਤੀਕਰਨ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਭਾਜਪਾ ਦੀ ਨੀਤੀਆਂ ਅਤੇ ਦੇਸ਼-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਭਵਿੱਖ ਵਿੱਚ ਪਾਰਟੀ ਦੀਆਂ ਲੋਕ-ਹਿਤ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਅੰਤ ਵਿਚ ਦੀਪਕ ਸ਼ਰਮਾ ਨੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜਣਗੇ ਅਤੇ ਪੰਜਾਬ ਵਿਚ ਬਦਲਾਅ ਦੀ ਲਹਿਰ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਮੈਂਬਰ ਗੁਲਸ਼ਨ ਸ਼ਰਮਾ, ਲਵੀਸ਼ ਧਵਨ, ਸੋਨੂੰ ਭੰਡਾਰੀ, ਜੋਗਾ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਵੀ ਕਈ ਮੈਂਬਰ ਮੌਜ਼ੂਦ ਸਨ।